ਭੁਲੱਥ, (ਕਪੂਰਥਲਾ) 28 ਅਗਸਤ (ਮਨਜੀਤ ਸਿੰਘ ਰਤਨ )- ਸ਼ਹਿਰ ਭੁਲੱਥ ਦੇ ਮੁਹੱਲਾ ਕਮਰਾਏ ਦੇ ਰਹਿਣ ਵਾਲੇ ਕਰੀਬ 30 ਸਾਲਾ ਨੌਜਵਾਨ ਦੀ ਦਸੂਹਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਦਸੂਹਾ ਗਿਆ ਹੋਇਆ ਸੀ। ਇਸ ਦੌਰਾਨ ਰਸਤੇ ਵਿਚ ਉਸ ਦੀ ਕਾਰ ਦੀ ਇਕ ਮੋਟਰਸਾਈਕਲ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਚਾਅ ਦੀ ਕੋਸ਼ਿਸ਼ ਕਰਦਿਆਂ ਉਸ ਦੀ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜ਼ੋਰਦਾਰ ਟਕਰਾ ਗਿਆ। ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੰਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ। ਉਹ ਕਾਫ਼ੀ ਸਮਾਂ ਪਹਿਲਾਂ ਅਮਰੀਕਾ ਤੋਂ ਵਾਪਸ ਆ ਕੇ ਹੁਣ ਪੱਕੇ ਤੌਰ ’ਤੇ ਆਪਣੇ ਪਰਿਵਾਰ ਸਮੇਤ ਕਮਰਾਏ ਵਿਖੇ ਰਹਿ ਰਿਹਾ ਸੀ ਅਤੇ ਡਰਾਈਵਰ ਵਜੋਂ ਕੰਮ ਕਰਦਾ ਸੀ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਇਸ ਦਰਦਨਾਕ ਹਾਦਸੇ ਕਾਰਨ ਪਿੰਡ ਕਮਰਾਏ ਵਿਚ ਸੋਗ ਦੀ ਲਹਿਰ ਹੈ।
ਤਾਜ਼ਾ ਖ਼ਬਰਾਂ
Free
ਸੜਕ ਹਾਦਸੇ ’ਚ 30 ਸਾਲਾ ਨੌਜਵਾਨ ਦੀ ਦਰਦਨਾਕ ਮੌਤ
ਭੁਲੱਥ, (ਕਪੂਰਥਲਾ) 28 ਅਗਸਤ (ਮਨਜੀਤ ਸਿੰਘ ਰਤਨ )- ਸ਼ਹਿਰ ਭੁਲੱਥ ਦੇ ਮੁਹੱਲਾ ਕਮਰਾਏ ਦੇ ਰਹਿਣ ਵਾਲੇ ਕਰੀਬ 30 ਸਾਲਾ ਨੌਜਵਾਨ ਦੀ ਦਸੂਹਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
28-08-2026