28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਐਕਟਿਵਾ ਤੇ ਕਾਰ ਦੀ ਟੱਕਰ ਵਿਚ ਐਕਟਿਵਾ ਚਾਲਕ ਵਿਅਕਤੀ ਦੀ ਮੌਤ

ਕਪੂਰਥਲਾ, 28 ਅਗਸਤ (ਅਮਨਜੋਤ ਸਿੰਘ ਵਾਲੀਆ)- ਸਰਕੁਲਰ ਰੋਡ 'ਤੇ ਐਕਟਿਵਾ ਤੇ ਕਾਰ ਦੀ ਟੱਕਰ ਵਿਚ...

ਅਜੀਤ ਡੈਸਕ 28-08-2026

ਕਪੂਰਥਲਾ, 28 ਅਗਸਤ (ਅਮਨਜੋਤ ਸਿੰਘ ਵਾਲੀਆ)- ਸਰਕੁਲਰ ਰੋਡ 'ਤੇ ਐਕਟਿਵਾ ਤੇ ਕਾਰ ਦੀ ਟੱਕਰ ਵਿਚ ਐਕਟਿਵਾ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਉਰਫ਼ ਬਿੱਟਾ ਵਾਸੀ ਬ੍ਰਾਹਮਣਾ ਵਾਲਾ ਜੋ ਕਿ ਐਕਟਿਵਾ 'ਤੇ ਜਾ ਰਿਹਾ ਸੀ ਜਿਸਦੀ ਕਾਰ ਨਾਲ ਟੱਕਰ ਹੋ ਗਈ। ਜਿਸਨੂੰ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਬਾਬਾ ਲਾਭ ਸਿੰਘ ਸ਼ਤਾਬਗੜ੍ਹ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਉਪ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਪੰਜਾਬ 'ਚ 29 ਅਗਸਤ ਤੋਂ 'ਮਿਸ਼ਨ ਕਲੀਨ ਪੰਜਾਬ' ਦੀ ਸ਼ੁਰੂਆਤ