29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਕੇਂਦਰ ਤੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ

ਭਵਾਨੀਗੜ੍ਹ (ਸੰਗਰੂਰ), 29 ਅਗਸਤ (ਰਣਧੀਰ ਸਿੰਘ ਫੱਗੂਵਾਲਾ/ਲਖਵਿੰਦਰ ਪਾਲ ਗਰਗ) - ਆਪਣੀਆਂ ਬਣਦੀਆਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ...

ਅਜੀਤ ਡੈਸਕ 29-08-2026

ਭਵਾਨੀਗੜ੍ਹ (ਸੰਗਰੂਰ), 29 ਅਗਸਤ (ਰਣਧੀਰ ਸਿੰਘ ਫੱਗੂਵਾਲਾ/ਲਖਵਿੰਦਰ ਪਾਲ ਗਰਗ) - ਆਪਣੀਆਂ ਬਣਦੀਆਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਜਥੇਦਾਰ ਇੰਦਰਜੀਤ ਸਿੰਘ ਤੂਰ ਅਤੇ ਗੁਰੂ ਘਰ ਦੇ ਮੈਨੇਜਰ ਸਤਿਗੁਰ ਸਿੰਘ ਦੀ ਅਗਵਾਈ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਭੋਗ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਅਰਦਾਸ ਕੀਤੀ ਗਈ। 
ਇਸ ਮੌਕੇ ਜਥੇਦਾਰ ਇੰਦਰਜੀਤ ਸਿੰਘ ਤੂਰ ਵਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਵੀ ਅਪੀਲ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਮਾਂ-ਪੁੱਤ ਦਾ ਮਿਲਾਪ ਹੋ ਸਕੇਗਾ। 

ਪਿਛਲੀ ਖ਼ਬਰ ਮੁੱਖ ਅਧਿਆਪਕ ਕਤਲ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨੂੰ ਨਿਆਂਇਕ ਹਿਰਾਸਤ ਚ ਭੇਜਿਆ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਅਰਦਾਸ ਸਮਾਗਮ