29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਹੋਇਆ ਅਰਦਾਸ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼...

ਅਜੀਤ ਡੈਸਕ 29-08-2026

ਸ੍ਰੀ ਅਨੰਦਪੁਰ ਸਾਹਿਬ, 29 ਅਗਸਤ (ਕਰਨੈਲ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਸੰਬੰਧੀ ਅਰਦਾਸ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਭੋਗ ਪਾਏ ਗਏ ਉਪਰੰਤ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਸਮਾਗਮ ਵਿੱਚ ਹਾਜ਼ਰ ਸਮੂਹ ਸੰਗਤਾਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਰਦਾਰ ਦਲਜੀਤ ਸਿੰਘ ਭਿੰਡਰ ਨਹੀਂ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਦੇਸ਼ ਦੀ ਸੱਤਾ ਤੇ ਕਾਬਜ਼ ਲੋਕਾਂ ਵਲੋਂ ਸਿੱਖ ਮਸਲਿਆਂ ਸੰਬੰਧੀ ਦੋਹਰੇ ਮਾਪਦੰਡ ਅਪਣਾ ਕੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤਾਂ ਦੂਰ ਦੀ ਗੱਲ ਹੈ ਪਰ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਜਬਰ ਜਨਾਹ ਤੇ ਹੱਤਿਆਵਾਂ ਦੇ ਦੋਸ਼ੀਆਂ ਨੂੰ 17 ਵਾਰ ਪਰੋਲ ਦਿੱਤੀ ਜਾ ਰਹੀ ਹੈ । 

ਪਿਛਲੀ ਖ਼ਬਰ ਦੰਗਾ ਪੀੜਤਾਂ ਨੇ ਕੀਤੀ ਭਾਜਪਾ ਹਾਈਕਮਾਂਡ ਤੋਂ ਮੰਗ ਅਗਲੀ ਖ਼ਬਰ ਮੁੱਖ ਅਧਿਆਪਕ ਕਤਲ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨੂੰ ਨਿਆਂਇਕ ਹਿਰਾਸਤ ਚ ਭੇਜਿਆ