29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਸਬਾ ਮਮਦੋਟ ਵਿਖੇ ਅਣਪਛਾਤਿਆਂ ਨੇ ਕਾਰ ਤੇ ਕੀਤੀ ਗੋਲੀਬਾਰੀ

ਮਮਦੋਟ (ਫਿਰੋਜ਼ਪੁਰ), 29 ਅਗਸਤ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਕੋਈ 8 ਵਜੇ ਦੇ...

ਅਜੀਤ ਡੈਸਕ 29-08-2026

ਮਮਦੋਟ (ਫਿਰੋਜ਼ਪੁਰ), 29 ਅਗਸਤ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਕੋਈ 8 ਵਜੇ ਦੇ ਕਰੀਬ ਅਣਪਛਾਤਿਆਂ ਵਲੋ ਇਕ ਕਾਰ ਤੇ ਗੋਲੀਬਾਰੀ ਕੀਤੀ ਗਈ ਹੈ, ਜਿਸ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਫਿਰੋਜ਼ਪੁਰ ਵਿਖੇ ਲਿਜਾਇਆ ਗਿਆ ਹੈ। ਜਿਸ ਕਾਰ ਤੇ ਗੋਲੀਬਾਰੀ ਹੋਈ ਹੈ, ਉਹ ਨਗਰ ਪੰਚਾਇਤ ਦੇ ਪ੍ਰਧਾਨ ਦੀ ਦੱਸੀ ਜਾ ਰਹੀ ਹੈ, ਜਿਸਨੂੰ ਕੋਈ ਗੁਰਪ੍ਰੀਤ ਸਿੰਘ ਨਾਮੀ ਵਿਅਕਤੀ ਚਲਾ ਰਿਹਾ ਸੀ, ਜੋ ਗੰਭੀਰ ਜ਼ਖ਼ਮੀ ਹੋ ਗਿਆ ਹੈ। ਥਾਣਾ ਮਮਦੋਟ ਦੀ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਭਾਰਤ ਸਰਕਾਰ ਨੇ ਵੱਖ-ਵੱਖ ਜ਼ੇਲ੍ਹਾਂ ਵਿਚ ਬੰਦ 25 ਪਾਕਿਸਤਾਨੀ ਕੈਦੀ ਕੀਤੇ ਰਿਹਾਅ ਅਗਲੀ ਖ਼ਬਰ ਰਸਤਾ ਰੋਕ ਕੇ ਕੁੱਟਮਾਰ ਕਰਕੇ ਗੰਭੀਰ ਸੱਟਾਂ ਲਗਾਉਣ ਦੇ ਲਗਾਏ ਦੋਸ਼, ਘਰ ਦੇ ਸਮਾਨ ਦੀ ਕੀਤੀ ਭੰਨ ਤੋੜ