ਚੰਡੀਗੜ੍ਹ, 29 ਅਗਸਤ- ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਅਤੇ ਇਸ ਸਮੇਂ ਗੋਇੰਦਵਾਲ ਸਾਹਿਬ ਜੇਲ੍ਹ ਵਿਚ ਨਜ਼ਰਬੰਦ ਦੱਸੇ ਜਾ ਰਹੇ ਵਰਿੰਦਰ ਸਿੰਘ ਫ਼ੌਜੀ ਦੇ ਮਾਤਾ ਅਕਾਲ ਚਲਾਣਾ ਕਰ ਗਏ ਹਨ। ਮਿਲੀ ਜਾਣਕਾਰੀ ਮੁਤਾਬਕ, ਵਰਿੰਦਰ ਸਿੰਘ ਫ਼ੌਜੀ ਦੇ ਮਾਤਾ ਗੁਰਮੀਤ ਸਿੰਘ ਬੁੱਕਣਵਾਲ ਦੇ ਪਿਤਾ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ।
ਪਰ ਅੰਤਿਮ ਸੰਸਕਾਰ ਤੋਂ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਵਰਿੰਦਰ ਸਿੰਘ ਫ਼ੌਜੀ ਦੇ ਮਾਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਜੀ ਹਸਪਤਾਲ ਲਿਜਾਇਆ ਗਿਆ। ਪਰ ਅਫ਼ਸੋਸ ਕਿ ਇਲਾਜ ਦੌਰਾਨ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।
ਇਕ ਪਾਸੇ ਪਰਿਵਾਰ ਪਹਿਲਾਂ ਹੀ ਅੰਤਿਮ ਸੰਸਕਾਰ ਦੀ ਘੜੀ ਵਿਚੋਂ ਗੁਜ਼ਰ ਰਿਹਾ ਸੀ ਅਤੇ ਦੂਜੇ ਪਾਸੇ ਇਹ ਮੰਦਭਾਗੀ ਖ਼ਬਰ ਸਾਹਮਣੇ ਆਉਣ ਨਾਲ ਦੁੱਖ ਹੋਰ ਵੀ ਵਧ ਗਿਆ। ਇਸ ਘਟਨਾ ਨੇ ਜਥੇਬੰਦੀ ਨਾਲ ਜੁੜੇ ਪਰਿਵਾਰ ਅਤੇ ਸੰਗਤ ਨੂੰ ਵੀ ਝੰਝੋੜ ਕੇ ਰੱਖ ਦਿੱਤਾ ਹੈ।