30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਹਾਨਕੋਸ਼ ਦੇ ਰਚੇਤਾ ਭਾਈ ਕਾਨ੍ਹ ਸਿੰਘ ਨਾਭਾ ਨੂੰ 165ਵੇਂ ਜਨਮ ਦਿਨ ਮੌਕੇ ਕੀਤਾ ਗਿਆ ਯਾਦ

ਨਾਭਾ, 30 ਅਗਸਤ (ਜਗਨਾਰ ਸਿੰਘ ਦੁਲੱਦੀ) - ਕੌਮ ਦੇ ਮਹਾਨ ਵਿਦਵਾਨ ਅਤੇ ਮਹਾਨਕੋਸ਼ ਦੇ ਰਚੇਤਾ ਭਾਈ ਕਾਨ੍ਹ ਸਿੰਘ ਨਾਭਾ ਨੂੰ ਅੱਜ ਉਨਾਂ ਦੇ 165ਵੇਂ ਜਨਮਦਿਨ ਮੌਕੇ ਭਾਈ ਕਾਨ੍ਹ ਸਿੰਘ ਨਾਭਾ ਰਚਨਾ ਵਿਚਾਰ ਮੰਚ ਦੇ ਅਹੁਦੇਦਾਰਾਂ...

ਅਜੀਤ ਡੈਸਕ 30-08-2026

ਨਾਭਾ, 30 ਅਗਸਤ (ਜਗਨਾਰ ਸਿੰਘ ਦੁਲੱਦੀ) - ਕੌਮ ਦੇ ਮਹਾਨ ਵਿਦਵਾਨ ਅਤੇ ਮਹਾਨਕੋਸ਼ ਦੇ ਰਚੇਤਾ ਭਾਈ ਕਾਨ੍ਹ ਸਿੰਘ ਨਾਭਾ ਨੂੰ ਅੱਜ ਉਨਾਂ ਦੇ 165ਵੇਂ ਜਨਮਦਿਨ ਮੌਕੇ ਭਾਈ ਕਾਨ੍ਹ ਸਿੰਘ ਨਾਭਾ ਰਚਨਾ ਵਿਚਾਰ ਮੰਚ ਦੇ ਅਹੁਦੇਦਾਰਾਂ ਵਲੋਂ ਯਾਦ ਕੀਤਾ ਗਿਆ। ਸਥਾਨਕ ਰੋਹਟੀ ਪੁਲ ਸਥਿਤ ਭਾਈ ਕਾਨ੍ਹ ਸਿੰਘ ਰਚਨਾ ਵਿਚਾਰ ਮੰਚ ਦੇ ਅਹੁਦੇਦਾਰਾਂ ਅਤੇ ਭਾਈ ਕਾਨ੍ਹ ਸਿੰਘ ਦੇ ਪੜਪੋਤਰੇ ਮੈਜਰ ਏ.ਪੀ. ਸਿੰਘ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨਾਂ ਨੂੰ ਜਨਮ ਦਿਨ ਮੌਕੇ ਸ਼ਰਧਾ ਸਹਿਤ ਸਤਿਕਾਰ ਭੇਟ ਕੀਤਾ ਗਿਆ। ਸ਼੍ਰੋਮਣੀ ਕਵੀ ਪ੍ਰਧਾਨ ਦਰਸ਼ਨ ਸਿੰਘ ਬੁੱਟਰ ਅਤੇ ਮੈਜਰ ਏ.ਪੀ. ਸਿੰਘ ਨੇ ਕਿਹਾ ਕਿ ਹਰ ਇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਕਾਨ੍ਹ ਸਿੰਘ ਨਾਭਾ ਜੀ ਹੋਰਾਂ ਨੂੰ ਉਨ੍ਹਾਂ ਦੇ 165ਵੇਂ ਜਨਮਦਿਨ ਮੌਕੇ ਯਾਦ ਕੀਤਾ ਗਿਆ ਹੈ।

ਪਿਛਲੀ ਖ਼ਬਰ ਨਹੀ ਰਹੇ ਕੌਮਾਂਤਰੀ ਮੁੱਕੇਬਾਜ਼ ਜੱਗਾ ਬਾਕਸਰ  ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 27 ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ, ਸਰਬਜੀਤ ਸਿੰਘ ਝਿੰਜਰ ਨੂੰ ਘਨੌਰ ਹਲਕੇ ਤੋਂ ਐਲ...