ਸਨੌਰ (ਪਟਿਆਲਾ), 30 ਅਗਸਤ (ਗੀਤਵਿੰਦਰ ਸਿੰਘ ਸੋਖਲ)- ਪਟਿਆਲਾ ਅਧੀਨ ਸਨੌਰ ਸ਼ਹਿਰ ਵਿਚ ਅੱਜ ਸ਼ਾਮ ਬਿਜਲੀ ਦਾ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ, ਉਮਰ ਕਰੀਬ 24 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੀਤਮ ਸਿੰਘ ਇਕ ਘਰ ਵਿਚ ਬਿਜਲੀ ਦਾ ਸਵਿੱਚ ਬਦਲਣ ਲਈ ਗਿਆ ਸੀ।
ਇਸ ਦੌਰਾਨ ਉਸ ਨੂੰ ਅਚਾਨਕ ਕਰੰਟ ਲੱਗ ਗਿਆ। ਘਰ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਪਟਿਆਲਾ-ਸਨੌਰ ਰੋਡ ਸਥਿਤ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਨੌਰ ਦੇ ਮੁੱਖੀ ਅਵਤਾਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।