ਚੰਡੀਗੜ੍ਹ, 30 ਅਗਸਤ- ਯੁੱਧ ਨਸ਼ਿਆਂ ਵਿਰੁੱਧ ਦੇ 546 ਦਿਨ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਵਲੋਂ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 731 ਗ੍ਰਾਮ ਹੈਰੋਇਨ, 10 ਕਿਲੋਗ੍ਰਾਮ ਅਫੀਮ, 268 ਕਿਲੋਗ੍ਰਾਮ ਭੁੱਕੀ, 140 ਨਸ਼ੀਲੀਆਂ ਗੋਲੀਆਂ ਅਤੇ 3500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਦੇ ਨਾਲ ਹੀ, 6 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਇਲਾਜ ਲਈ ਪ੍ਰੇਰਿਤ ਕੀਤਾ ਗਿਆ।