31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਦਲਜੀਤ ਸਿੰਘ, ਸ/ਸੁਪਰਵਾਈਜ਼ਰ ਜਗਜੀਤ ਸਿੰਘ ਸਮੇਤ ਹੋਰ ਕਰਮਚਾਰੀਆਂ ਨੂੰ ਅੱਜ ਸੇਵਾ ਮੁਕਤ...

ਅਜੀਤ ਡੈਸਕ 31-08-2026
ਅੰਮ੍ਰਿਤਸਰ, 31 ਅਗਸਤ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ  ਦਲਜੀਤ ਸਿੰਘ, ਸ/ਸੁਪਰਵਾਈਜ਼ਰ  ਜਗਜੀਤ ਸਿੰਘ ਸਮੇਤ ਹੋਰ ਕਰਮਚਾਰੀਆਂ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਕਰਮਚਾਰੀਆਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। 
ਪਿਛਲੀ ਖ਼ਬਰ ਕਾਂਗਰਸ ਵਲੋਂ ਅੱਜ ਰਾਸ਼ਟਰੀ ਪੱਧਰ ’ਤੇ ਮਨਾਇਆ ਜਾ ਰਿਹਾ ‘ਵਿਮੁਕਤ ਦਿਵਸ’, ਲੁਧਿਆਣਾ ’ਚ ਹੋਈ ਵਿਸ਼ੇਸ਼ ਕਾਨਫ਼ਰੰਸ ਅਗਲੀ ਖ਼ਬਰ ਪੀਸੀਏ ਕਿ੍ਕਟ ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ