ਰਾਜਪੁਰਾ (ਪਟਿਆਲਾ), 31 ਅਗਸਤ (ਰਣਜੀਤ ਸਿੰਘ)- ਅੱਜ ਇਥੇ ਅਨਾਜ ਮੰਡੀ ਵਿਖੇ ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਪ੍ਰਭਾਰੀ ਮਨੀਸ਼ ਸਸੋਦੀਆ ਅਤੇ ਹੋਰ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਤੇ ਵੱਡੀ ਗਿਣਤੀ ਦੇ ਵਿਚ ਰਾਜਪਰਾ ਪਟਿਆਲਾ ਫਤਿਹਗੜ੍ਹ ਸਾਹਿਬ ਰੋਪੜ ਸਰਹੰਦ ਅਤੇ ਹੋਰ ਕਸਬਿਆਂ ਤੋਂ ਵੱਡੀ ਗਿਣਤੀ ਦੇ ਵਿਚ ਸ਼ਰਧਾਲੂ ਇਸ ਸਮਾਗਮ ਦਾ ਆਨੰਦ ਲੈਣ ਲਈ ਪਹੁੰਚੇ ਹੋਏ ਸਨ।
ਇਸ ਮੌਕੇ ਤੇ ਭਗਵੰਤ ਸਿੰਘ ਮਾਨ ਨੇ ਸਮੂਹ ਸ਼ਰਧਾਲੂਆਂ ਨੂੰ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਇਹ ਸਮਾਗਮ ਦੇ ਵਿਚ ਪੁੱਜਣ ਤੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੇ ਲੋਕਾਂ ਨੂੰ ਪੁੱਛਿਆ ਕਿ ਉਹ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਜਿਸ ਦਾ ਲੋਕਾਂ ਨੇ ਬਹੁਤ ਹੀ ਭਰਪੂਰ ਤਾੜੀਆਂ ਮਾਰ ਕੇ ਸਵਾਗਤ ਕੀਤਾ ਅਤੇ ਕਿਹਾ ਕਿ ਸਰਕਾਰ ਦੇ ਕੰਮਾਂ ਤੋਂ ਖੁਸ਼ ਹਨ ਲੋਕਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਇਸ ਗੱਲ ਤੇ ਮੋਹਰ ਲਾਈ ਕਿ ਆਉਣ ਵਾਲੇ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਇਕ ਵਾਰੀ ਫੇਰ ਮੌਕਾ ਦੇਣਗੇ।