01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਹਰਪਾਲ ਸਿੰਘ ਖਡਿਆਲ ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਨਿਯੁਕਤ 

ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ...

ਅਜੀਤ ਡੈਸਕ 01-09-2026

ਸੁਨਾਮ ਊਧਮ ਸਿੰਘ ਵਾਲਾ, 1 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਅਕਾਲੀ ਦਲ ਦੇ ਮਿਹਨਤੀ ਨੌਂਜਵਾਨ ਹਰਪਾਲ ਸਿੰਘ ਖਡਿਆਲ ਨੂੰ ਯੂਥ ਅਕਾਲੀ ਦਲ ਦਾ ਵਰਕਿੰਗ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦਾ ਇੰਚਾਰਜ ਨਿਯੁਕਤ ਕੀਤਾ ਹੈ।ਹਰਪਾਲ ਸਿੰਘ ਖਡਿਆਲ ਨੇ ਆਪਣੀ ਇਸ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸਰਬਜੀਤ ਸਿੰਘ ਝਿੰਜਰ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਜਿੱਥੇ ਪੂਰੀ ਤਨਦੇਹੀ ਨਾਲ ਨਿਭਾਉਣਗੇ ਉੱਥੇ ਹੀ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਿਰਤੋੜ ਯਤਨ ਕਰਨਗੇ।ਹਰਪਾਲ ਸਿੰਘ ਖਡਿਆਲ ਦੀ ਇਸ ਨਿਯੁਕਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ,ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਆਦਿ ਨੇ ਵਧਾਈ ਦਿੱਤੀ।

ਪਿਛਲੀ ਖ਼ਬਰ ਜੰਮੂ-ਕਸ਼ਮੀਰ - ਲਗਾਤਾਰ ਬਾਰਿਸ਼ ਹੋਣ ਤੋਂ ਬਾਅਦ ਖੋਲ੍ਹ ਦਿੱਤੇ ਗਏ ਸਲਾਲ ਡੈਮ ਦੇ ਸਪਿਲਵੇਅ ਗੇਟ ਅਗਲੀ ਖ਼ਬਰ ਪ੍ਰਦੇਸ਼ ਭਾਜਪਾ ਪ੍ਰਧਾਨ ਐਨ. ਰਾਮਚੰਦਰ ਰਾਓ ਨੂੰ ਤੇਲੰਗਾਨਾ ਪੁਲਿਸ ਨੇ ਲਿਆ ਹਿਰਾਸਤ ਵਿਚ