01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਇਹ ਪੂਰਨ ਨਿਆਂ ਹੈ-ਦੀਪਕੇ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਕੀਤਾ ਸਵਾਗਤ

ਛਤਰਪਤੀ ਸੰਭਾਜੀਨਗਰ, 1 ਸਤੰਬਰ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੁਪਰੀਮ ਕੋਰਟ ਵਲੋਂ ਦੇਸ਼ ਭਰ ’ਚ ਨੀਟ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲੇ ....

ਅਜੀਤ ਡੈਸਕ 01-09-2026

ਛਤਰਪਤੀ ਸੰਭਾਜੀਨਗਰ, 1 ਸਤੰਬਰ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੁਪਰੀਮ ਕੋਰਟ ਵਲੋਂ ਦੇਸ਼ ਭਰ ’ਚ ਨੀਟ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਖ਼ਿਲਾਫ਼ ਦਰਜ ਸਾਰੀਆਂ ਐਫ.ਆਈ.ਆਰ ਰੱਦ ਕਰਨ ਦੇ ਕਦਮ ਦਾ ਸਵਾਗਤ ਕਰਦਿਆ ਇਸ ਨੂੰ ਪੂਰਨ ਨਿਆਂ ਕਰਾਰ ਦਿੱਤਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪਕੇ ਨੇ ਅਦਾਲਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੰਤਰ-ਮੰਤਰ ਵਿਖੇ ਸੰਘਰਸ਼ ਕਰਨ ਵਾਲੇ ਸਾਰੇ ਲੋਕਾਂ ਅਤੇ ਨੀਟ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਨਿਆਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਲੋਕਾਂ ਦੀ ਤਾਕਤ ਕਾਰਨ ਸੰਭਵ ਹੋਇਆ ਹੈ । ਦੀਪਕੇ ਨੇ ਖੁਦਕੁਸ਼ੀ ਕਾਰਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੈਂ ਪਰਿਵਾਰਾਂ ਤੋਂ ਮੁਆਫ਼ੀ ਮੰਗਦਾ ਹਾਂ ਕਿ ਅਸੀਂ ਤੁਹਾਡੇ ਬੱਚਿਆਂ ਨੂੰ ਬਚਾ ਨਹੀਂ ਸਕੇ। ਸਾਨੂੰ ਬਹੁਤ ਅਫ਼ਸੋਸ ਹੈ ਕਿ ਤੁਸੀਂ ਆਪਣੇ ਬੱਚਿਆਂ ਨੂੰ ਗੁਆ ਦਿੱਤਾ।

ਪਿਛਲੀ ਖ਼ਬਰ ਏਅਰ ਵਾਈਸ ਮਾਰਸ਼ਲ ਸ਼ਕਤੀ ਸ਼ਰਮਾ ਨੇ ਏ.ਵੀ.ਐਮ. ਰੈਂਕ ’ਤੇ ਨਿਯੁਕਤੀ ਨਾਲ ਰਚਿਆ ਇਤਿਹਾਸ ਅਗਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਐਫ.ਆਈ.ਆਰ. ਵਾਪਸ ਲਈਆਂ ਜਾਣਗੀਆਂ-ਨੱਢਾ