02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਠਾਨਕੋਟ ’ਚ ਅੱਜ ਮੀਂਹ, ਪੰਜਾਬ ਦੇ 14 ਜ਼ਿਲ੍ਹਿਆਂ ’ਚ ਅਲਰਟ ਜਾਰੀ

ਚੰਡੀਗੜ੍ਹ,1 ਅਗਸਤ- ਪਠਾਨਕੋਟ ਵਿਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਅਜੀਤ ਡੈਸਕ 02-09-2026

ਚੰਡੀਗੜ੍ਹ,1 ਅਗਸਤ- ਪਠਾਨਕੋਟ ਵਿਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ, ਚੰਡੀਗੜ੍ਹ ਵਿਚ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਡਿੱਗ ਗਿਆ, ਪਰ ਇਹ ਅਜੇ ਵੀ ਆਮ ਨਾਲੋਂ 1.8 ਡਿਗਰੀ ਵੱਧ ਹੈ। ਮੰਗਲਵਾਰ ਨੂੰ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ ਜਿੱਥੇ ਤਾਪਮਾਨ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਇਕ ਜਾਂ ਦੋ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ 13 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ। ਇਸ ਦੌਰਾਨ ਰੂਪਨਗਰ ਵਿਚ 19.0 ਮਿਲੀਮੀਟਰ ਅਤੇ ਪਠਾਨਕੋਟ ਵਿਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।


ਮੌਸਮ ਵਿਭਾਗ ਦੇ ਅਨੁਸਾਰ ਬੰਗਾਲ ਦੀ ਖਾੜੀ ’ਤੇ ਘੱਟ ਦਬਾਅ ਵਾਲਾ ਖੇਤਰ ਅਤੇ ਪੱਛਮੀ ਗੜਬੜ ਦੇ ਪ੍ਰਭਾਵ ਕਾਰਨ ਪੰਜਾਬ ਵਿਚ ਮੀਂਹ ਦੀ ਗਤੀਵਿਧੀ ਵਧਣ ਦੀ ਉਮੀਦ ਹੈ। ਆਉਣ ਵਾਲੇ ਦਿਨਾਂ ਵਿਚ ਕੁਝ ਖੇਤਰਾਂ ਵਿਚ ਬੱਦਲਵਾਈ ਹੋ ਸਕਦੀ ਹੈ, ਜਿਸ ਦੇ ਨਾਲ ਮੀਂਹ ਅਤੇ ਗਰਜ-ਤੂਫਾਨ ਆ ਸਕਦਾ ਹੈ। 

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਲ-ਦਰ-ਸਾਲ ਵੱਧ ਰਿਹਾ ਪੰਜਾਬ ਦਾ ਮਾਲੀਆ- ਵਿੱਤ ਮੰਤਰੀ ਚੀਮਾ ਅਗਲੀ ਖ਼ਬਰ ⭐️ਮਾਣਕ ਮੋਤੀ⭐️