02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਜੀਠੀਆ ਵਲੋਂ ਵੱਡਾ ਐਲਾਨ, ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜੋਧ ਸਿੰਘ ਸਮਰਾ ਲੜੇਗਾ ਚੋਣ

ਜਗਦੇਵ ਕਲਾਂ/ ਅਜਨਾਲਾ (ਅੰਮ੍ਰਿਤਸਰ), 2 ਸਤੰਬਰ (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਢਿੱਲੋਂ) - ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ...

ਅਜੀਤ ਡੈਸਕ 02-09-2026

ਜਗਦੇਵ ਕਲਾਂ/ ਅਜਨਾਲਾ (ਅੰਮ੍ਰਿਤਸਰ), 2 ਸਤੰਬਰ (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਢਿੱਲੋਂ) - ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਕਲਾਂ ਵਿਖੇ ਵਿਸ਼ਾਲ ਮੀਟਿੰਗ ਦੌਰਾਨ ਹਲਕਾ ਅਜਨਾਲਾ ਅੰਦਰ ਪਿਛਲੇ ਦਿਨਾਂ ਤੋਂ ਚੱਲ ਰਹੀਆਂ ਕਿਆਸ ਅਰਾਈਆਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਤੌਰ 'ਤੇ ਐਲਾਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਹੀ ਚੋਣ ਲੜੇਗਾ। ਸ. ਮਜੀਠੀਆ ਨੇ ਕਿਹਾ ਹੈ ਕਿ ਜੇਕਰ ਮਜੀਠੇ ਤੋਂ ਮੈਂ ਚੋਣ ਲੜਾਂਗਾ ਤਾਂ ਅਜਨਾਲੇ ਤੋਂ ਵੀ ਜੋਧ ਸਿੰਘ ਸਮਰਾ ਹੀ ਅਕਾਲੀ ਦਲ ਬਾਦਲ ਵਲੋਂ ਉਮੀਦਵਾਰ ਹੋਵੇਗਾ। ਸ. ਮਜੀਠੀਆ ਨੇ ਕਿਹਾ ਕਿ ਜਿਹੜੇ ਲੋਕ ਔਖੇ ਵੇਲੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਚਲੇ ਗਏ ਸਨ, ਉਹ ਉਨ੍ਹਾਂ ਨਾਲ ਬਿਲਕੁਲ ਨਹੀਂ ਖੜਨਗੇ।  ਜ਼ਿਕਰਯੋਗ ਹੈ ਕਿ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਤਨ ਸਿੰਘ ਅਜਨਾਲਾ ਜੋ ਕਿ (ਇਸ ਵੇਲੇ ਅਕਾਲੀ ਦਲ ਪੁਨਰ ਸੁਰਜੀਤ) ਵਿਚ ਹਨ, ਵਲੋਂ ਪਿਛਲੇ ਦਿਨੀ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਗਿਆ ਸੀ ਕਿ ਹਲਕਾ ਅਜਨਾਲਾ ਤੋਂ ਜੇਕਰ ਪਹਿਲਾਂ ਬਿਕਰਮ ਸਿੰਘ ਮਜੀਠੀਆ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਤੋਂ ਅਕਾਲੀ ਦਲ ਵਲੋਂ ਟਿਕਟ ਨਹੀਂ ਦਵਾ ਸਕੇ ਤੇ ਹੁਣ ਵੀ ਨਹੀਂ ਦਿਵਾ ਸਕਣਗੇ। ਜਿਸ ਦਾ ਜਵਾਬ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਦੀ ਪ੍ਰੈਸ ਕਾਨਫਰੰਸ ਵਿੱਚ ਦਿੱਤਾ ਗਿਆ ਹੈ।  ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਿਆਸੀ ਹਲਕਿਆਂ ਵਿਚ ਸ. ਮਜੀਠੀਆ ਅਤੇ ਜੋਧ ਸਿੰਘ ਸਮਰਾ ਦੀ ਨੇੜਤਾ ਪਹਿਲਾਂ ਤੋਂ ਹੀ ਚਰਚਾ ਵਿਚ ਰਹੀ ਹੈ। ਮਜੀਠੀਆ ਵਲੋਂ ਸਮਰਾ ਦੇ ਹੱਕ ਵਿਚ ਦਿੱਤੇ ਇਸ ਬਿਆਨ ਨੂੰ ਆਪਣੇ ਭਰਾਵਾਂ ਵਰਗੇ ਜਿਗਰੀ ਯਾਰ ਦੀ ਪਿੱਠ ’ਤੇ ਡਟ ਕੇ ਖੜ੍ਹੇ ਰਹਿਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਬਿਆਨ ਨਾਲ ਅਜਨਾਲਾ ਹਲਕੇ ਵਿਚ ਅਕਾਲੀ ਦਲ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ। ਮਜੀਠੀਆ ਦੇ ਬਿਆਨ ਤੋਂ ਬਾਅਦ ਹੁਣ ਸਾਰਿਆਂ ਦੀਆਂ ਨਜ਼ਰਾਂ ਡਾ. ਰਤਨ ਸਿੰਘ ਅਜਨਾਲਾ ਦੇ ਅਗਲੇ ਸਿਆਸੀ ਰੁਖ ’ਤੇ ਟਿਕ ਗਈਆਂ ਹਨ।

ਪਿਛਲੀ ਖ਼ਬਰ ਡੇਰਾਬੱਸੀ ਵਿਖੇ ਕਾਂਗਰਸ ਵਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਭਰ...