03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਯੂਕਰੇਨ-ਰੂਸ ਜੰਗ ਖ਼ਤਮ ਕਰਨ ਲਈ ਭਾਰਤ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ-ਜੈਸ਼ੰਕਰ

ਕੀਵ, 3 ਸਤੰਬਰ (ਪੀ.ਟੀ.ਆਈ)-ਯੂਕਰੇਨ ਦੀ ਰਾਜਧਾਨੀ ਕੀਵ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਯੂਕਰੇਨ-ਰੂਸ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ’ਚ ਭਾਰਤ ਕਿਸੇ ਵੀ ਤਰੀਕੇ ਨਾਲ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ ...

ਅਜੀਤ ਡੈਸਕ 04-09-2026

ਕੀਵ, 3 ਸਤੰਬਰ (ਪੀ.ਟੀ.ਆਈ)-ਯੂਕਰੇਨ ਦੀ ਰਾਜਧਾਨੀ ਕੀਵ ’ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ  ਯੂਕਰੇਨ-ਰੂਸ ਜੰਗ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ’ਚ ਭਾਰਤ ਕਿਸੇ ਵੀ ਤਰੀਕੇ ਨਾਲ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਜੈਸ਼ੰਕਰ ਨੇ ਕੀਵ ਵਿਚ ਆਪਣੇ ਯੂਕਰੇਨੀ ਹਮਰੁਤਬਾ ਐਂਡਰੀ ਸਿਬਿਹਾ ਨਾਲ ਵਿਆਪਕ ਗੱਲਬਾਤ ਕੀਤੀ। ਦੁਵੱਲੀ ਗੱਲਬਾਤ ਤੋਂ ਬਾਅਦ ਸਿਬਿਹਾ ਨਾਲ ਸਾਂਝੀ ਪ੍ਰੈੱਸ ਬਿਆਨ ਵਿੱਚ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਲਗਾਤਾਰ ਇਹ ਗੱਲ ਕਹੀ ਹੈ ਕਿ ਇਹ ਜੰਗ ਦਾ ਯੁੱਗ ਨਹੀਂ ਹੈ ਅਤੇ ਹੱਲ ਜੰਗ ਦੇ ਮੈਦਾਨ ਤੋਂ ਨਹੀਂ ਨਿਕਲਣਗੇ। ਉਨ੍ਹਾਂ ਯਾਦ ਕਰਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਰਫ਼ ਦੋ ਦਿਨ ਪਹਿਲਾਂ ਬਿਸ਼ਕੇਕ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ) ਸੰਮੇਲਨ ਤੋਂ ਇਲਾਵਾ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਦੌਰਾਨ ਕਿਹਾ ਸੀ ਕਿ ਅੰਤਹੀਣ ਜੰਗ ਤੋਂ ਹੁਣ ਯੁੱਧ ਦੀ ਸਮਾਪਤੀ ਵੱਲ ਵਧਣਾ ਪਵੇਗਾ, ਜੋ ਮਨੁੱਖਤਾ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਹੈ।

ਜੈਸ਼ੰਕਰ ਨੇ ਕਿਹਾ ਕਿ ਸੰਘਰਸ਼ ਦੇ ਹਰ ਲੰਘਦੇ ਦਿਨ ਦਾ ਮਤਲਬ ਸਿਰਫ਼ ਹੋਰ ਮੌਤਾਂ ਅਤੇ ਹੋਰ ਤਬਾਹੀ ਹੈ। ਬੇਸ਼ੱਕ, ਇਸ ਦਾ ਰਾਹ ਲੱਭਣਾ ਸੰਬੰਧਿਤ ਧਿਰਾਂ ਦੀ ਜ਼ਿੰਮੇਵਾਰੀ ਹੈ। ਪਰ ਜੇ ਭਾਰਤ ਕਿਸੇ ਵੀ ਤਰੀਕੇ ਨਾਲ ਕੋਈ ਮਦਦ ਕਰ ਸਕਦਾ ਹੈ ਤਾਂ ਅਸੀਂ ਤਿਆਰ ਹਾਂ। ਬਾਅਦ ਵਿਚ ਜੈਸ਼ੰਕਰ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕਰੇਨੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਹਿਯੋਗ ਨੂੰ ਡੂੰਘਾ ਕਰਨ ਬਾਰੇ ਹੋਈ ਗੱਲਬਾਤ ਦੀ ਜਾਣਕਾਰੀ ਦਿੱਤੀ। ਜੈਸ਼ੰਕਰ ਨੇ ਕਿਹਾ ਕਿ ਸਾਡੀ ਗੱਲਬਾਤ ਦਾ ਕੇਂਦਰ ਚੱਲ ਰਹੇ ਸੰਘਰਸ਼ ਨੂੰ ਖ਼ਤਮ ਕਰਨ ਦੇ ਤਰੀਕਿਆਂ ’ਤੇ ਰਿਹਾ। ਇਸ ਤੋਂ ਪਹਿਲਾਂ ਯੂਕਰੇਨ ਦੇ ਵਿਦੇਸ਼ ਮੰਤਰੀ ਸਿਬਿਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੰਤਹੀਣ ਜੰਗ ਤੋਂ ਯੁੱਧ ਦੀ ਸਮਾਪਤੀ ਅੰਤ ਵੱਲ ਵਧਣ ਦੇ ਸੱਦੇ ਦਾ ਸਵਾਗਤ ਕਰਦਿਆ ਕਿਹਾ ਕਿ ਉਨ੍ਹਾਂ ਦਾ ਦੇਸ਼ ਕੂਟਨੀਤੀ ਲਈ ਤਿਆਰ ਹੈ। ਸਿਬਿਹਾ ਨੇ ਕਿਹਾ ਕਿ ਭਾਰਤ ਇੱਕ ਵਿਸ਼ਵ ਤਾਕਤ ਹੈ ਅਤੇ ਯੂਕਰੇਨ ਪ੍ਰਧਾਨ ਮੰਤਰੀ ਮੋਦੀ ਦੇ ਇਸ ਸੱਦੇ ਦਾ ਸਵਾਗਤ ਕਰਦਾ ਹੈ।

ਪਿਛਲੀ ਖ਼ਬਰ ਇਕ ਦਿਨ ’ਚ ਖੰਡ ਦੀਆਂ ਕੀਮਤਾਂ ’ਚ 500 ਰੁਪਏ ਕੁਇੰਟਲ ਦੀ ਗਿਰਾਵਟ ਅਗਲੀ ਖ਼ਬਰ ਕੇਂਦਰ ਦੀ ਲੋਕਾਂ ਨੂੰ ਗ੍ਰਿਫ਼ਤਾਰ ਕਰਨ ’ਚ ਹੀ ਦਿਲਚਸਪੀ, ਦੇਸ਼ ਚਲਾਉਣ ਵਿਚ ਨਹੀਂ- ਕੇਜਰੀਵਾਲ