04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਛੋੜੀਆਂ ਬੇਟ ਦੇ ਗੁਰਦੁਆਰਾ ਸਾਹਿਬ 'ਚ ਅਚਾਨਕ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਪਵਿੱਤਰ ਅੰਗਾਂ ਨੂੰ ਪੁੱਜਿਆ ਨੁਕਸਾਨ

ਕਾਹਨੂੰਵਾਨ (ਗੁਰਦਾਸਪੁਰ), 4 ਸਤੰਬਰ (ਨਿਸ਼ਾਨ ਸਿੰਘ ਚਾਹਲ)– ਪਿੰਡ ਛੌੜੀਆਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਪਾਲਕੀ ਸਾਹਿਬ ਦੇ ਨੇੜੇ...

ਅਜੀਤ ਡੈਸਕ 04-09-2026

ਕਾਹਨੂੰਵਾਨ (ਗੁਰਦਾਸਪੁਰ), 4 ਸਤੰਬਰ (ਨਿਸ਼ਾਨ ਸਿੰਘ ਚਾਹਲ)– ਪਿੰਡ ਛੌੜੀਆਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਪਾਲਕੀ ਸਾਹਿਬ ਦੇ ਨੇੜੇ ਲੱਗੇ ਇਕ ਪੱਖੇ ਨੂੰ ਅਚਾਨਕ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਅੰਦਰ ਪ੍ਰਕਾਸ਼ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਪਵਿੱਤਰ ਅੰਗ ਅਤੇ ਰੁਮਾਲਾ ਸਾਹਿਬ ਅੱਗ ਦੀ ਲਪੇਟ ਵਿਚ ਆ ਗਏ। ਇਸ ਸੰਬੰਧੀ ਪਿੰਡ ਛੌੜੀਆਂ ਬੇਟ ਦੇ ਸਰਪੰਚ ਕੁਲਦੀਪ ਸਿੰਘ ਜੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੀ ਸੰਗਤ ਵਲੋਂ ਗੁਰਦੁਆਰਾ ਸਾਹਿਬ ਵਿਚੋਂ ਧੂੰਆਂ ਨਿਕਲਦਾ ਦੇਖਿਆ ਗਿਆ, ਜਿਸ ਉਪਰੰਤ ਸੰਗਤ ਵਲੋਂ ਤੁਰੰਤ ਇਸ ਸਬੰਧੀ ਉਨ੍ਹਾਂ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਲਖਬੀਰ ਸਿੰਘ ਨੂੰ ਸੂਚਿਤ ਕੀਤਾ ਗਿਆ।

ਇਸ ਦੌਰਾਨ ਸੰਗਤ ਵਲੋਂ ਤੁਰੰਤ ਕਾਰਵਾਈ ਕਰਦਿਆਂ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੂੰ ਵੀ ਦਿੱਤੀ ਗਈ। ਸੂਚਨਾ ਮਿਲਣ ਉਪਰੰਤ ਗੁਰਦੁਆਰਾ ਬੁਰਜ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਧਰਮ ਪ੍ਰਚਾਰ ਕਮੇਟੀ ਮੈਂਬਰ ਜ਼ਿਲ੍ਹਾ ਗੁਰਦਾਸਪੁਰ ਗੁਰਨਾਮ ਸਿੰਘ ਦੋਰਾਗਲਾਂ ਗੁਰਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਮੌਕੇ 'ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਮੌਕੇ 'ਤੇ ਪੁੱਜੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਪੰਚ ਕੁਲਦੀਪ ਸਿੰਘ ਜੱਗਾ ਨੇ ਦੱਸਿਆ ਕਿ ਜੇਕਰ ਪਿੰਡ ਵਾਸੀਆਂ ਅਤੇ ਸੰਗਤ ਨੂੰ ਸਮੇਂ ਸਿਰ ਗੁਰਦੁਆਰਾ ਸਾਹਿਬ ਵਿਚੋਂ ਨਿਕਲਦੇ ਧੂੰਏਂ ਦਾ ਪਤਾ ਨਾ ਲੱਗਦਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਰ ਪਵਿੱਤਰ ਅੰਗਾਂ ਦਾ ਵੱਡਾ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਸੰਗਤ ਦੀ ਸਮੇਂ ਸਿਰ ਚੌਕਸੀ ਅਤੇ ਤੁਰੰਤ ਕੀਤੀ ਕਾਰਵਾਈ ਕਾਰਨ ਇਕ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਪਿਛਲੀ ਖ਼ਬਰ ਸ੍ਰੀਨਗਰ ਹਵਾਈ ਅੱਡੇ ’ਤੇ ਇੰਡੀਗੋ ਦਾ ਜਹਾਜ਼ ਖੰਭੇ ਨਾਲ ਟਕਰਾਇਆ ਅਗਲੀ ਖ਼ਬਰ ਰੂਸ ਨੇ ਯੂਕਰੇਨ ਵਿਚ ਵੱਡਾ ਡਰੋਨ ਹਮਲਾ ਕੀਤਾ: ਸੁਰੱਖਿਆ ਹੈੱਡਕੁਆਰਟਰ ਨੂੰ ਬਣਾਇਆ ਨਿਸ਼ਾਨਾ