05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੋਹਨਜੀਤ ਮਾਮਲੇ 'ਚ ਪੁਲਿਸ ਦੀ ਸੰਘਰਸ਼ ਕਮੇਟੀ ਨਾਲ ਮੀਟਿੰਗ ਰਹੀ ਬੇਸਿੱਟਾ

ਸੰਗਰੂਰ, 5 ਸੰਤਬਰ (ਦਮਨਜੀਤ ਸਿੰਘ )- ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਲਹਿਰਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋ ਦੀ ਕੁੱਟਮਾਰ ਦੇ ਮਾਮਲੇ ਵਿਚ ਕੱਲ੍ਹ 6 ਸੰਤਬਰ ਨੂੰ ਸਾਂਝੀ ਸੰਘਰਸ਼ ਕਮੇਟੀ ਵਲੋਂ ਐਸ.ਐਸ.ਪੀ. ਸੰਗਰੂਰ ਦੇ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੇ ਸੱਦੇ ਵਿਚ ਸੰਘਰਸ਼ ਕਮੇਟੀ ਨੇ ਸ਼ਾਮਿਲ ਹੋਣ ਵਾਲੇ ਲੋਕਾਂ,ਜਥੇਬੰਦੀਆਂ ਅਤੇ ਆਗੂਆਂ ਨੂੰ ਕਾਲੇ ਕੱਪੜੇ,ਕਾਲੇ ਪਰਨੇ ਜਾਂ ਫਿਰ ਕਾਲੀਆਂ ਪੱਗਾਂ ਬੰਨ ਕੇ ਆਉਣ ਦਾ ਸੱਦਾ ਦਿੱਤਾ ਹੈ।

ਅਜੀਤ ਡੈਸਕ 05-09-2026

ਸੰਗਰੂਰ, 5 ਸੰਤਬਰ (ਦਮਨਜੀਤ ਸਿੰਘ )- ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਲਹਿਰਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋ ਦੀ ਕੁੱਟਮਾਰ ਦੇ ਮਾਮਲੇ ਵਿਚ ਕੱਲ੍ਹ 6 ਸੰਤਬਰ ਨੂੰ ਸਾਂਝੀ ਸੰਘਰਸ਼ ਕਮੇਟੀ ਵਲੋਂ ਐਸ.ਐਸ.ਪੀ. ਸੰਗਰੂਰ ਦੇ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੇ ਸੱਦੇ ਵਿਚ ਸੰਘਰਸ਼ ਕਮੇਟੀ ਨੇ ਸ਼ਾਮਿਲ ਹੋਣ ਵਾਲੇ ਲੋਕਾਂ,ਜਥੇਬੰਦੀਆਂ ਅਤੇ ਆਗੂਆਂ ਨੂੰ ਕਾਲੇ ਕੱਪੜੇ,ਕਾਲੇ ਪਰਨੇ ਜਾਂ ਫਿਰ ਕਾਲੀਆਂ ਪੱਗਾਂ ਬੰਨ ਕੇ ਆਉਣ ਦਾ ਸੱਦਾ ਦਿੱਤਾ ਹੈ। ਐਸ.ਐਸ.ਪੀ. ਸੰਗਰੂਰ ਡਾ.ਰਵਜੋਤ ਗਰੇਵਾਲ ਵਲੋਂ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮਾਮਲੇ ਨੂੰ ਨਿਬੇੜਨ ਸੰਬੰਧੀ ਕੀਤੀ ਗਈ ਪਹਿਲੀ ਮੀਟਿੰਗ ਬੇਸਿੱਟਾ ਰਹੀ ਹੈ ਅਤੇ ਆਗੂਆਂ ਨੇ ਇਹ ਕਿਹਾ ਹੈ ਕਿ ਪੂਰੀ ਸੰਘਰਸ਼ ਕਮੇਟੀ ਦੇ ਨਾਲ ਗੱਲਬਾਤ ਕਰਨ ਉਪਰੰਤ ਹੀ ਕਿਸੇ ਫੈਸਲੇ ’ਤੇ ਪਹੁੰਚਣਗੇ ਪਰ ਕੱਲ੍ਹ ਦਾ ਜੋ ਧਰਨਾ ਹੈ, ਉਸ ਨੂੰ ਕਿਸੇ ਵੀ ਹਾਲਤ ’ਤੇ ਰੱਦ ਨਹੀਂ ਕੀਤਾ ਜਾਵੇਗਾ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰਿਸ਼ਵਤ ਮਾਮਲੇ ’ਚ ਆਇਆ ਨਵਾਂ ਮੋੜ