05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁੱਖ ਮੰਤਰੀ ਮਾਨ ਨੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 5 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 'ਅਧਿਆਪਕ ਦਿਵਸ' ਮੌਕੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।

ਅਜੀਤ ਡੈਸਕ 05-09-2026

ਚੰਡੀਗੜ੍ਹ, 5 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 'ਅਧਿਆਪਕ ਦਿਵਸ' ਮੌਕੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।  ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਨੂੰ ਬੁਲੰਦੀਆਂ 'ਤੇ ਲਿਜਾਣਾ ਸਾਡੀ ਮੁੱਖ ਤਰਜੀਹ ਹੈ। ਅਧਿਆਪਕਾਂ ਨੂੰ ਅੰਤਰਰਾਸ਼ਟਰੀ ਟ੍ਰੇਨਿੰਗ, 118 'ਸਕੂਲਜ਼ ਆਫ਼ ਐਮੀਨੈਂਸ' (SoE) ਦੀ ਉਸਾਰੀ ਅਤੇ 16,348 ਸਕੂਲਾਂ 'ਚ ਵਾਈ ਫਾਈ ਦੀ ਸਹੂਲਤ ਇਸੇ ਦਿਸ਼ਾ ਵਿਚ ਚੁੱਕੇ ਗਏ ਅਹਿਮ ਕਦਮ ਹਨ। 

'ਬਿਜ਼ਨਸ ਬਲਾਸਟਰਜ਼' ਪ੍ਰੋਗਰਾਮ ਰਾਹੀਂ ਅਸੀਂ ਵਿਦਿਆਰਥੀਆਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ... ਆਓ ਮਿਲ ਕੇ ਇਕ ਸਿੱਖਿਅਤ, ਹੁਨਰਮੰਦ ਅਤੇ 'ਰੰਗਲੇ ਪੰਜਾਬ' ਦਾ ਨਿਰਮਾਣ ਕਰੀਏ... 
ਇਨਕਲਾਬ ਜ਼ਿੰਦਾਬਾਦ!

ਪਿਛਲੀ ਖ਼ਬਰ ਸੁਨਾਮ ਮੰਡੀ ’ਚ ਝੋਨੇ ਦੀ ਆਮਦ ਸ਼ੁਰੂ ਅਗਲੀ ਖ਼ਬਰ ਮੋਹਨਜੀਤ ਮਾਮਲੇ 'ਚ ਪੁਲਿਸ ਦੀ ਸੰਘਰਸ਼ ਕਮੇਟੀ ਨਾਲ ਮੀਟਿੰਗ ਰਹੀ ਬੇਸਿੱਟਾ