05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੋਹਨਜੀਤ ਸਿੰਘ ਸ਼ੇਰੋਂ ਮਾਮਲੇ ਵਿਚ 3 ਪੁਲਿਸ ਮੁਲਾਜ਼ਮ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ

ਚੰਡੀਗੜ੍ਹ, 5 ਸਤੰਬਰ - ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਲਹਿਰਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋ ਦੀ ਕੁੱਟਮਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ..

ਅਜੀਤ ਡੈਸਕ 05-09-2026

ਚੰਡੀਗੜ੍ਹ, 5 ਸਤੰਬਰ - ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਕਾਲਾ ਝੰਡਾ ਲਹਿਰਾਉਣ ਵਾਲੇ ਮੋਹਨਜੀਤ ਸਿੰਘ ਸ਼ੇਰੋਂ ਦੀ ਕੁੱਟਮਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ ਤੇ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਦਾ ਤਬਾਦਲਾ ਕਰਨ ਦੇ ਨਾਲ ਨਾਲ  3 ਪੁਲਿਸ ਮੁਲਾਜ਼ਮ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤੇ ਗਏ ਹਨ। ਇਸ ਮਾਮਲੇ ਵਿਚ ਐੱਸ.ਐੱਚ.ਓ. ਥਾਣਾ ਸੁਨਾਮ ਇੰਸਪੈਕਟਰ ਪ੍ਰਤੀਕ ਜਿੰਦਲ, ਐੱਸ.ਐੱਚ.ਓ. ਥਾਣਾ ਚੀਮਾ  ਐਸਆਈ ਬਲਜੀਤ ਸਿੰਘ ਅਤੇ ਚੌਂਕੀ ਇੰਚਾਰਜ ਸੁਨਾਮ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਭੇਜ ਦਿੱਤਾ ਗਿਆ ਹੈ  ।

ਪਿਛਲੀ ਖ਼ਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਵਲੋਂ ਖੁਦਕਸ਼ੀ  ਅਗਲੀ ਖ਼ਬਰ ਹੁਣ 8 ਸਤੰਬਰ ਨੂੰ ਹੋਵੇਗਾ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ