05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ਰਧਾਪੂਰਵਕ ਮਨਾਇਆ ਗਿਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ

ਚੋਗਾਵਾਂ (ਅੰਮ੍ਰਿਤਸਰ), 5 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਮਰ ਸ਼ਹੀਦ 'ਧੰਨ ਧੰਨ ਬਾਬਾ ਜੀਵਨ ਸਿੰਘ ਜੀ...

ਅਜੀਤ ਡੈਸਕ 05-09-2026

ਚੋਗਾਵਾਂ (ਅੰਮ੍ਰਿਤਸਰ), 5 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਮਰ ਸ਼ਹੀਦ 'ਧੰਨ ਧੰਨ ਬਾਬਾ ਜੀਵਨ ਸਿੰਘ ਜੀ' ਦਾ ਜਨਮ ਦਿਹਾੜਾ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਲੋਪੋਕੇ ਵਿਖੇ ਬੜੀ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਕਰਵਾਇਆ ਗਿਆ।
ਇਸ ਸ਼ੁਭ ਦਿਹਾੜੇ ਦੇ ਸੰਬੰਧ ਵਿਚ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਭਾਈ ਜੋਰਾਵਰ ਸਿੰਘ ਕਲੇਰ ਵਲੋਂ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਾ ਸਿੰਘ ਸੇਵਾਦਾਰ, ਬਾਬਾ ਜੁਗਰਾਜ ਸਿੰਘ, ਬਾਬਾ ਬਲਵਿੰਦਰ ਸਿੰਘ, ਸਤਨਾਮ ਸਿੰਘ ਸੱਤੂ, ਫ਼ੌਜੀ ਫ਼ਤਿਹ ਸਿੰਘ, ਬਾਬਾ ਗੁਲਜ਼ਾਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਦੌਰਾਨ ਸੰਗਤਾਂ ਲਈ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਪਿਛਲੀ ਖ਼ਬਰ ਕਥਿਤ ਮਹਿਲਾ ਕੁੱਟਮਾਰ ਮਾਮਲੇ ਦੇ ਵਿਰੋਧ ਵਿਚ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ‘ਆਪ’ ਮਹਿਲਾ ਵਿੰਗ ਵਲੋਂ ਸ਼੍ਰੋਮਣ... ਅਗਲੀ ਖ਼ਬਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਿਕਾਸ ਅਤੇ ਲੋਕ ਹਿੱਤ ਵਿਚ ਲਏ ਗਏ ਕਈ ਵੱਡੇ ਫੈਸਲੇ