06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅੱਜ ਸ਼ਾਮ 4 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ - ਹਰਪਾਲ ਸਿੰਘ ਚੀਮਾ

ਜਲੰਧਰ, 6 ਸਤੰਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਦੇ ਚੀਫ ਜਸਟਿਸ ਵਜੋ ਨਿਯੁਕਤੀ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚੀਫ ਜਸਟਿਸ ਦੀ ਨਿਯੁਕਤੀ ਸਮੇਂ ਕੇਂਦਰ...

ਅਜੀਤ ਡੈਸਕ 06-09-2026

ਜਲੰਧਰ, 6 ਸਤੰਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਜਸਟਿਸ  ਅਸ਼ਵਨੀ  ਕੁਮਾਰ ਮਿਸ਼ਰਾ ਦੀ ਪੰਜਾਬ ਦੇ ਚੀਫ ਜਸਟਿਸ ਵਜੋ ਨਿਯੁਕਤੀ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚੀਫ ਜਸਟਿਸ ਦੀ ਨਿਯੁਕਤੀ ਸਮੇਂ ਜਸਟਿਸ ਜੀ.ਐੱਸ. ਸੰਧਾਵਾਲੀਆ ਨਾਲ ਭੇਦਭਾਵ ਕੀਤਾ ਗਿਆ ਹੈ।ਕੇਂਦਰ ਸਰਕਾਰ ਨੇ ਸੀਨੀਅਰਿਟੀ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਇਹ ਰਾਜ ਦੇ ਅਧਿਕਾਰਾਂ 'ਤੇ ਕੇਂਦਰ ਦਾ ਇਕ ਹੋਰ ਹਮਲਾ ਹੈ। ਮਾਮਲੇ ਸੰਬੰਧੀ ਅੱਜ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ।

ਪਿਛਲੀ ਖ਼ਬਰ ਟੋਭੇ ਵਿੱਚ ਡੁੱਬਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਦਿੱਲੀ : ਨਾਲਿਆਂ ਦੀ ਸਫ਼ਾਈ ਲਈ ਫੰਡਾਂ ਵਿਚ ਵੱਡੇ ਪੱਧਰ 'ਤੇ ਕੀਤਾ ਗਿਆ ਹੈ ਗਬਨ - ਸੌਰਭ ਭਾਰਦਵਾਜ