06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ੀਰਾ ਵਿਖੇ ਕਾਂਗਰਸੀਆਂ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ

ਜ਼ੀਰਾ (ਫ਼ਿਰੋਜ਼ਪੁਰ), 6 ਸਤੰਬਰ (ਪ੍ਰਤਾਪ ਸਿੰਘ ਹੀਰਾ) - ਜ਼ੀਰਾ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਕਾਲੀਆਂ...

ਅਜੀਤ ਡੈਸਕ 06-09-2026

ਜ਼ੀਰਾ  (ਫ਼ਿਰੋਜ਼ਪੁਰ), 6 ਸਤੰਬਰ (ਪ੍ਰਤਾਪ ਸਿੰਘ ਹੀਰਾ) - ਜ਼ੀਰਾ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਤਿੱਖਾ ਵਿਰੋਧ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਪ੍ਰਧਾਨ ਵਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸੈਂਕੜੇ ਵਰਕਰ ਕਾਲੀਆਂ ਝੰਡੀਆਂ ਲੈ ਕੇ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਤੋਂ ਸ਼ੁਰੂ ਹੋਏ। ਪੁਲਿਸ ਵਲੋਂ ਉਨ੍ਹਾਂ ਨੂੰ ਸ਼ੇਰਾਂ ਵਾਲਾ ਚੌਂਕ ਵਿਚ ਨਾਕਾਬੰਦੀ ਕਰਕੇ ਰੋਕ ਲਿਆ ਗਿਆ ਅਤੇ ਅੱਗੇ ਨਹੀਂ ਜਾਣ ਦਿੱਤਾ ਗਿਆ।
​ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਦੇ 'ਸੱਥ ਪ੍ਰੋਗਰਾਮ' ਦੌਰਾਨ ਪਿੰਡ ਵਾਸੀ ਮੋਹਨਜੀਤ ਸਿੰਘ ਵਲੋਂ ਕਾਲਾ ਝੰਡਾ ਦਿਖਾਇਆ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਉਸ 'ਤੇ ਕਥਿਤ ਤੌਰ 'ਤੇ ਤਸ਼ੱਦਦ ਢਾਹਿਆ ਗਿਆ। ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਵਜੋਂ ਹੀ ਕਾਂਗਰਸ ਪਾਰਟੀ ਵਲੋਂ ਅੱਜ ਮੁੱਖ ਮੰਤਰੀ ਦੀ ਜ਼ੀਰਾ ਆਮਦ ਮੌਕੇ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ।
​ਇਸ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੁਲਿਸ ਵਲੋਂ ਮੌਕੇ 'ਤੇ ਭਾਰੀ ਬੈਰੀਕੇਡਿੰਗ ਕਰਕੇ ਰਾਜਾ ਵੜਿੰਗ, ਕੁਲਬੀਰ ਸਿੰਘ ਜ਼ੀਰਾ ਅਤੇ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਜਾਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ। ਇਸ ਮੌਕੇ ਐਸਪੀ ਮਨਜੀਤ ਸਿੰਘ, ਡੀਐਸਪੀ ਜ਼ੀਰਾ ਜਸਪਾਲ ਸਿੰਘ, ਐਸਐਚਓ ਜਸਵਿੰਦਰ ਸਿੰਘ ਬਰਾੜ ਵਲੋਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਦੌਰਾਨ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । 

ਪਿਛਲੀ ਖ਼ਬਰ ਫਾਜ਼ਿਲਕਾ 'ਚ ਸਖੀ ਸਨਮਾਨ ਸਨਾਰੋਹ, ਕਰੀਬ 1600 ਸਖੀਆਂ ਦੇ ਖਾਤੇ ਵਿਚ ਆਈ ਸਨਮਾਨ ਰਾਸ਼ੀ - ਵਿਧਾਇਕ ਸਵਨਾ ਅਗਲੀ ਖ਼ਬਰ ਦੱਖਣ-ਪੱਛਮੀ ਦਿੱਲੀ ਚ ਸੱਤਿਆ ਨਿਕੇਤਨ ਨੇੜੇ ਡਿੱਗੀ ਇਮਾਰਤ