ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਦੇਰ ਰਾਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸ਼ੱਕੀ ਡਰੋਨ ਗਤੀਵਿਧੀ ਦਾ ਪਤਾ ਲੱਗਣ ਤੋਂ ਬਾਅਦ ਹਵਾਈ ਅੱਡੇ ਨੂੰ ਕਰੀਬ ਸਵਾ ਘੰਟੇ ਲਈ ਬੰਦ ਰੱਖਿਆ ਗਿਆ। ਡਰੋਨ ਗਤੀਵਿਧੀ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚ ਵੀ ਹੜਕੰਪ ਮੱਚ ਗਿਆ ਸੀ।ਇਸ ਸੰਬੰਧੀ ਜਦੋਂ ਥਾਣਾ ਰਾਜਾਸਾਂਸੀ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਡਰੋਨ ਗਤੀਵਿਧੀ ਸਾਹਮਣੇ ਆਉਣ ਤੋਂ ਬਾਅਦ ਹਵਾਈ ਅੱਡੇ ਦੇ ਬਾਹਰਲੇ ਖੇਤਰ ਵਿਚ ਮੌਕੇ ’ਤੇ ਪਹੁੰਚ ਕੇ ਡਿਊਟੀ ਅਫਸਰ ਏ.ਐਸ.ਆਈ. ਨਿਰੰਜਨ ਸਿੰਘ ਵਲੋਂ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਹਵਾਈ ਅੱਡੇ ਤੋਂ ਕੁਝ ਦੂਰੀ ’ਤੇ ਸਥਿਤ ਇਕ ਪਿੰਡ ਵਿਚ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਸੀ ਅਤੇ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਕਰਨ ਲਈ ਇਕ ਵਿਅਕਤੀ ਵਲੋਂ ਡਰੋਨ ਉਡਾਇਆ ਗਿਆ ਸੀ। ਐਸ.ਐਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਹਵਾਈ ਅੱਡੇ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਹਵਾਈ ਅੱਡੇ ਦੇ ਲਗਭਗ 8 ਕਿਲੋਮੀਟਰ ਦੇ ਘੇਰੇ ਵਿਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਟੂਰਨਾਮੈਂਟ ਦੀ ਵੀਡੀਓਗ੍ਰਾਫੀ ਲਈ ਡਰੋਨ ਉਡਾਏ ਜਾਣ ਕਾਰਨ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਗਏ ਹਨ। ਹੁਣ ਦੇਖਣਾ ਹੋਵੇਗਾ ਕਿ ਹਵਾਈ ਅੱਡਾ ਖੇਤਰ ਵਿਚ ਡਰੋਨ ਉਡਾਉਣ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਵਲੋਂ ਕੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ?
ਤਾਜ਼ਾ ਖ਼ਬਰਾਂ
Free
ਰਾਜਾਸਾਂਸੀ ਹਵਾਈ ਅੱਡੇ ’ਤੇ ਸ਼ੱਕੀ ਡਰੋਨ ਗਤੀਵਿਧੀ ਦਾ ਸੱਚ ਆਇਆ ਸਾਹਮਣੇ
ਅਜਨਾਲਾ/ਰਾਜਾਸਾਂਸੀ (ਅੰਮ੍ਰਿਤਸਰ), 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਦੇਰ ਰਾਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸ਼ੱਕੀ ਡਰੋਨ ਗਤੀਵਿਧੀ ਦਾ ਪਤਾ ਲੱਗਣ ਤੋਂ ਬਾਅਦ ਹਵਾਈ ਅੱਡੇ ਨੂੰ ਕਰੀਬ ਸਵਾ ਘੰਟੇ ਲਈ ਬੰਦ ਰੱਖਿਆ...
ਅਜੀਤ ਡੈਸਕ
07-09-2026