07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਸਰਕਾਰ ਵਲੋਂ ਭੇਜੇ ਸਹਿਮਤੀ ਪੱਤਰ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਸੋਧਾਂ ਤੋਂ ਬਾਅਦ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਪੰਜਾਬ...

ਅਜੀਤ ਡੈਸਕ 07-09-2026

ਚੰਡੀਗੜ੍ਹ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਨਾਲ ਕਈ ਮੰਗਾਂ 'ਤੇ ਸਹਿਮਤੀ ਬਣਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਭੇਜੇ ਸਹਿਮਤੀ ਵਾਲੇ ਪ੍ਰਵਾਨਗੀ ਪੱਤਰ ਨੂੰ ਕਈ ਸੋਧਾਂ ਤੋਂ ਬਾਅਦ ਆਖਰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ 3 ਵਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਮੋਰਚੇ ਦੀ ਸਟੇਜ ’ਤੇ ਆ ਕੇ ਇਹ ਪੱਤਰ ਜਾਰੀ ਕਰਨਗੇ ਜਿਸ ਤੋਂ ਬਾਅਦ ਕਿਸਾਨਾਂ ਵਲੋਂ ਮੋਰਚੇ ਨੂੰ ਸਮਾਪਤ ਕਰ ਦਿੱਤਾ ਜਾਵੇਗਾ।

ਕਿਸਾਨ ਮੋਰਚੇ ਦੇ ਆਗੂ ਫੇਜ 11 ਵਿਚ ਚੱਲ ਰਹੀ ਮੀਟਿੰਗ ਦੀ ਸਮਾਪਤੀ ਉਪਰੰਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਦੀ ਸਰਹੱਦ ’ਤੇ ਲੱਗੀ ਸਟੇਜ ਵੱਲ ਰਵਾਨਾ ਹੋ ਗਏ ਹਨ।

ਪਿਛਲੀ ਖ਼ਬਰ ਸੱਤਿਆ ਨਿਕੇਤਨ ਇਮਾਰਤ ਦਾ ਕਥਿਤ ਮਾਲਕ ਭਿਵਾੜੀ ਤੋਂ ਗ੍ਰਿਫ਼ਤਾਰ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਦੀ 15 ਦਿਨਾਂ ਵਿਚ ਛੇਵੀਂ ਵੱਡੀ ਕਾਮਯਾਬੀ