08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕੀਤੀ ਰਾਹੁਲ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, 8 ਸਤੰਬਰ- ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਅੱਜ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਪੰਜਾਬ ਦਾ ਇੰਚਾਰਜ ਨਿਯੁਕਤ ਕੀਤੇ

ਅਜੀਤ ਡੈਸਕ 08-09-2026

ਨਵੀਂ ਦਿੱਲੀ, 8 ਸਤੰਬਰ- ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਅੱਜ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਪੰਜਾਬ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਇਲਟ ਦੀ ਰਾਹੁਲ ਅਤੇ ਪ੍ਰਿਯੰਕਾ ਨਾਲ ਇਹ ਪਹਿਲੀ ਮੁਲਾਕਾਤ ਹੈ। ਉਨ੍ਹਾਂ ਇਸ ਸੰਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਪੋਸਟ ਵਿਚ ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਮੈਂ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ  ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਮੈਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਲਈ ਮੈਂ ਉਨ੍ਹਾਂ ਦਾ ਧੰਨਵਾਦ ਕੀਤਾ। ਅੱਗੇ ਉਨ੍ਹਾਂ ਲਿਖਿਆ ਕਿ  ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮੂਹਿਕ ਯਤਨਾਂ, ਇਕ ਮਜ਼ਬੂਤ ​​ਸੰਗਠਨ ਅਤੇ ਸਾਡੇ ਵਰਕਰਾਂ ਦੀ ਊਰਜਾ ਨਾਲ ਕਾਂਗਰਸ ਪੰਜਾਬ ਵਿਚ ਸੱਤਾ ਵਿੱਚ ਵਾਪਸੀ ਕਰੇਗੀ। ਪੰਜਾਬ ਦੇ ਉੱਜਵਲ ਭਵਿੱਖ ਲਈ, ਕਿਸਾਨਾਂ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਨਮਾਨ ਕਰਨ ਦੇ ਸਾਡੇ ਯਤਨ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਹੋਣਗੇ।

ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ, ਚੋਣ ਰਣਨੀਤੀ ਅਤੇ ਪਾਰਟੀ ਆਗੂਆਂ ਵਿਚ ਚੱਲ ਰਹੀ ਧੜੇਬੰਦੀ ਬਾਰੇ ਚਰਚਾ ਕੀਤੀ ਗਈ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਇਸ ਮਹੀਨੇ ਪੰਜਾਬ ਆਉਣ ਦੀ ਉਮੀਦ ਹੈ। ਸੂਤਰਾਂ ਅਨੁਸਾਰ ਸਚਿਨ ਪਾਇਲਟ ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਅਗਲੇ ਹਫ਼ਤੇ ਪੰਜਾਬ ਅਤੇ ਚੰਡੀਗੜ੍ਹ ਪਹੁੰਚਣਗੇ।

ਆਪਣੀ ਪਹਿਲੀ ਫੇਰੀ ਦੌਰਾਨ ਉਹ ਸੀਨੀਅਰ ਸੂਬਾ ਕਾਂਗਰਸ ਆਗੂਆਂ ਅਤੇ ਮੁੱਖ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ। ਇਸ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੇ ਸ਼ਡਿਊਲ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਰਾਹੁਲ ਗਾਂਧੀ ਦੇ ਸਤੰਬਰ ਦੇ ਅਖੀਰ ਵਿਚ ਪੰਜਾਬ ਆਉਣ ਦੀ ਉਮੀਦ ਹੈ।

 

 

 

ਪਿਛਲੀ ਖ਼ਬਰ ਆਪਸੀ ਧੜੇਬੰਦੀ ’ਚ ਉਲਝੀ ਕਾਂਗਰਸ ਨੂੰ ਸਿਰਫ਼ ਇੰਚਾਰਜ ਬਦਲਣ ਨਾਲ ਨਹੀਂ ਮਿਲਣੀ ਸਿਆਸੀ ਸੰਜੀਵਨੀ : ਧਾਲੀਵਾਲ ਅਗਲੀ ਖ਼ਬਰ ਦਿੱਲੀ - ਕੱਲ੍ਹ ਢਾਹਿਆ ਜਾਵੇਗਾ ਖ਼ਤਰਨਾਕ ਇਮਾਰਤ ਨੂੰ - ਰੇਖਾ ਗੁਪਤਾ