08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਈ. ਟੀ. ਓ. ਦੇ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਜੰਡਿਆਲਾ ਗੁਰੂ (ਅੰਮ੍ਰਿਤਸਰ), 8 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ...

ਅਜੀਤ ਡੈਸਕ 08-09-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 8 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾਂ ਮੰਨਣ ਤੇ ਦਲਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਦਫ਼ਤਰ ਜੰਡਿਆਲਾ ਗੁਰੂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ।

ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਨਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਸਰਕਾਰ ਵਲੋਂ ਚੋਣਾਂ ਵੇਲੇ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਬਣੀ ਨੂੰ ਸਾਢੇ ਚਾਰ ਸਾਲ ਹੋ ਗਏ ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਉਲਟਾ ਜਦੋਂ ਕਿ ਸਰਕਾਰ ਆਈ ਹੈ ਮਾਣਭੱਤਾ ਤਾਂ ਦੁਗਣਾ ਕੀ ਕਰਨਾਂ ਸੀ ਆਂਗਣਵਾੜੀ ਵਰਕਰਾਂ ਨੂੰ ਬਣਦਾ ਮਾਣ ਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ।

 

ਪਿਛਲੀ ਖ਼ਬਰ ਜਿਲ੍ਹਾਂ ਪ੍ਰਸ਼ਾਸਨ ਅਤੇ ਪਰਿਵਾਰ ਵਿਚ ਸਹਿਮਤੀ ਬਣਨ ਤੋਂ ਬਾਅਦ ਸਿਵਲ ਹਸਪਤਾਲ ਸੰਗਰੂਰ ਵਿਖੇ ਗੁਲਜਾਰ ਸਿੰਘ ਦੀ ਮ੍ਰਿਤਕ ਦੇ... ਅਗਲੀ ਖ਼ਬਰ ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ