ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਕਾਰ ਸੇਵਾ ਸੰਪਰਦਾਇ ਖਡੂਰ ਸਾਹਿਬ ਵਾਲੇ ਸੰਤ ਬਾਬਾ ਸੇਵਾ ਸਿੰਘ ਦੀ ਪ੍ਰੇਰਨਾ ਸਦਕਾ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਛੇਵੀਂ ਪੈਦਲ ਚੌਂਕੀ ਸਾਹਿਬ ਯਾਤਰਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਅਰਦਾਸ ਕਰਕੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹਾ ਗਵਾਲੀਅਰ ਮੱਧ ਪ੍ਰਦੇਸ਼ ਲਈ ਰਵਾਨਾ ਹੋਈ। ਪ੍ਰੋਫੈਸਰ ਗੁਰਵਿੰਦਰ ਸਿੰਘ ਮਮਣਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਪੈਦਲ ਚੌਂਕੀ ਸਾਹਿਬ ਯਾਤਰਾ 7 ਅਕਤੂਬਰ ਨੂੰ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲਾ ਗਵਾਲੀਅਰ ਵਿਖੇ ਪੁੱਜ ਕੇ ਸੰਪੂਰਨ ਹੋਵੇਗੀ। ਅੱਜ ਪੈਦਲ ਚੌਂਕੀ ਸਾਹਿਬ ਯਾਤਰਾ ਦੀ ਰਵਾਨਗੀ ਰਵਾਨਗੀ ਮੌਕੇ ਅਰਦਾਸੀਏ ਭਾਈ ਪ੍ਰੇਮ ਸਿੰਘ ਤੋਂ ਇਲਾਵਾ ਕਾਰ ਸੇਵਾ ਖਡੂਰ ਸਾਹਿਬ ਤੋਂ ਕਈ ਸੰਤ ਮਹਾਂਪੁਰਸ਼, ਵੱਡੀ ਗਿਣਤੀ ਵਿਚ ਸੰਗਤਾਂ ਅਤੇ ਪ੍ਰਬੰਧਕ ਸ਼ਾਮਿਲ ਸਨ।
ਤਾਜ਼ਾ ਖ਼ਬਰਾਂ
Free
ਸ੍ਰੀ ਅਕਾਲ ਤਖਤ ਸਾਹਿਬ ਤੋਂ ਛੇਵੀਂ ਪੈਦਲ ਸ਼ਬਦ ਚੌਂਕੀ ਸਾਹਿਬ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹਾ ਗਵਾਲੀਅਰ ਲਈ ਰਵਾਨਾ
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਕਾਰ ਸੇਵਾ ਸੰਪਰਦਾਇ ਖਡੂਰ ਸਾਹਿਬ ਵਾਲੇ ਸੰਤ ਬਾਬਾ ਸੇਵਾ ਸਿੰਘ ਦੀ ਪ੍ਰੇਰਨਾ ਸਦਕਾ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਛੇਵੀਂ ਪੈਦਲ ਚੌਂਕੀ ਸਾਹਿਬ ਯਾਤਰਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਅਰਦਾਸ ਕਰਕੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹਾ ਗਵਾਲੀਅਰ ਮੱਧ ਪ੍ਰਦੇਸ਼ ਲਈ ਰਵਾਨਾ ਹੋਈ।
ਅਜੀਤ ਡੈਸਕ
09-09-2026