ਚੰਡੀਗੜ੍ਹ, 10 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਅਤੇ ਜਲੰਧਰ ਦੇ ਸੀਨੀਅਰ ਆਗੂ ਚੁੰਨੀ ਲਾਲ ਭਗਤ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚੁੰਨੀ ਲਾਲ ਭਗਤ ਜੀ ਦੇ ਦਿਹਾਂਤ ਦੀ ਦੁਖਦ ਖ਼ਬਰ ਮਿਲੀ ਹੈ। ਪੰਜਾਬ ਕੈਬਨਿਟ ਵਿਚ ਮੇਰੇ ਸਾਥੀ ਮੰਤਰੀ ਮਹਿੰਦਰ ਭਗਤ ਜੀ ਦੇ ਉਹ ਸਤਿਕਾਰਯੋਗ ਪਿਤਾ ਜੀ ਸਨ। ਇਸ ਦੁੱਖ ਦੀ ਘੜੀ ਵਿਚ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਮਹਿੰਦਰ ਭਗਤ ਜੀ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦੇ ਨਾਲ ਹਨ।
ਪ੍ਰਮਾਤਮਾ ਵਿਛੜੀ ਨੇਕ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਵਾਹਿਗੁਰੂ