10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

ਜਲੰਧਰ, 10 ਸਤੰਬਰ- ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ...

ਅਜੀਤ ਡੈਸਕ 10-09-2026

ਜਲੰਧਰ, 10 ਸਤੰਬਰ- ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਇਸ ਦੌਰਾਨ ਰਾਜਨੀਤਿਕ ਲੀਡਰਾਂ ਦੇ ਵਲੋਂ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।

ਸ਼ਵ ਵਾਹਨ ਨੂੰ ਫੁੱਲਾਂ ਦੇ ਨਾਲ ਸਜਾ ਕੇ ਅੰਤਿਮ ਯਾਤਰਾ ਵਿਚ ਸ਼ਾਮਿਲ ਕਿਰਾਇਆ ਗਿਆ। ਵੱਡੀ ਗਿਣਤੀ ਵਿਚ ਰਾਜਨੀਤਿਕ ਆਗੂ ਅਤੇ ਸਮਾਜਿਕ ਸ਼ਖਸੀਅਤਾਂ ਸਾਬਕਾ ਕੈਬਨਿਟ ਮੰਤਰੀ ਭਗਤ ਚੂੰਨੀ ਲਾਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਸਾਬਕਾ ਕੈਬਨਿਟ ਮੰਤਰੀ ਨੂੰ ਸਟੇਟ ਗਾਰਡ ਆਫ਼ ਆਨਰ ਦਿੱਤਾ ਗਿਆ।

ਭਗਤ ਚੂੰਨੀ ਲਾਲ ਦੇ ਅੰਤਿਮ ਸੰਸਕਾਰ ਵਿਚ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸ਼ੀਤਲ ਅੰਗੁਰਾਲ ਅਤੇ ਨਿਤਿਨ ਕੋਹਲੀ ਸਮੇਤ ਕਈ ਪ੍ਰਮੁੱਖ ਆਗੂ ਮੌਜੂਦ ਸਨ। ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਦੇ ਦੇਹਾਂਤ ਦੇ ਸੋਗ ਵਜੋਂ ਅੱਜ ਸਰਕਾਰੀ ਦਫ਼ਤਰਾਂ ਲਈ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਧਿਆਨ ਦੇਣ ਯੋਗ ਹੈ ਕਿ ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਵਿਚ, ਭਗਤ ਚੂੰਨੀ ਲਾਲ ਨੇ 1985 ਵਿਚ ਜਲੰਧਰ ਦੱਖਣੀ ਹਲਕੇ ਤੋਂ ਇਕ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਹਾਲਾਂਕਿ, ਉਹ ਇਸ ਚੋਣ ਵਿਚ ਅਸਫਲ ਰਹੇ ਸਨ। ਬਾਅਦ ਵਿਚ ਉਹ ਭਾਜਪਾ ਵਿਚ ਸ਼ਾਮਲ ਹੋ ਗਏ।

ਅਗਲੀ ਖ਼ਬਰ ਅਜਨਾਲਾ 'ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਤਿੰਨ ਥਾਵਾਂ 'ਤੇ ਚੈਕਿੰਗ ਕਰਕੇ ਡੇਅਰੀ ਉਤਪਾਦਾਂ ਦੇ 5 ਸੈਂਪਲ ਭਰੇ