ਦੁਬਈ, 10 ਸਤੰਬਰ, (ਇੰਟ)-ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 150 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ 149 ਦੌੜਾਂ ਬਣਾਈਆਂ। ਭਾਰਤ ਵੱਲੋਂ ਸ਼ੈਫਾਲੀ ਵਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 64 ਦੌੜਾਂ ਬਣਾਈਆਂ। ਉਨ੍ਹਾਂ ਨੇ 35 ਗੇਂਦਾਂ ’ਤੇ ਆਪਣੇ ਟੀ-20 ਕਰੀਅਰ ਦਾ 20ਵਾਂ ਅਰਧ ਸੈਂਕੜਾ ਲਗਾਇਆ। ਸ਼ੈਫਾਲੀ ਤੋਂ ਇਲਾਵਾ ਕਪਤਾਨ ਹਰਮਨਪ੍ਰੀਤ ਕੌਰ ਨੇ 24, ਰਿਚਾ ਘੋਸ਼ ਨੇ 21, ਪ੍ਰਤਿਕਾ ਰਾਵਲ ਨੇ 20, ਦੀਪਤੀ ਸ਼ਰਮਾ ਨੇ 13 ਅਤੇ ਸਮ੍ਰਿਤੀ ਮੰਧਾਨਾ ਨੇ 2 ਦੌੜਾਂ ਬਣਾਈਆਂ। ਬੰਗਲਾਦੇਸ਼ ਵੱਲੋਂ ਸੁਲਤਾਨਾ ਖਾਤੂਨ ਨੇ 2 ਵਿਕਟਾਂ ਹਾਸਲ ਕੀਤੀਆਂ, ਜਦਕਿ ਮਾਰੂਫਾ ਅਖ਼ਤਰ, ਨਾਹਿਦਾ ਅਖ਼ਤਰ ਅਤੇ ਰਾਬੀਆ ਖਾਨ ਨੇ 1-1 ਵਿਕਟ ਲਈ।
ਤਾਜ਼ਾ ਖ਼ਬਰਾਂ
Free
IND W vs BAN W : ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 150 ਦੌੜਾਂ ਦਾ ਟੀਚਾ ਦਿੱਤਾ
ਦੁਬਈ, 10 ਸਤੰਬਰ, (ਇੰਟ)-ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 150 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ 149 ਦੌੜਾਂ ...
ਅਜੀਤ ਡੈਸਕ
10-09-2026