10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

IND W vs BAN W : ਭਾਰਤ ਫਾਈਨਲ ਵਿੱਚ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾਇਆ

ਦੁਬਈ, 10 ਸਤੰਬਰ (ਇੰਟ)-ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ....

ਅਜੀਤ ਡੈਸਕ 10-09-2026

ਦੁਬਈ, 10 ਸਤੰਬਰ (ਇੰਟ)-ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ 149 ਦੌੜਾਂ ਬਣਾਈਆਂ। ਭਾਰਤ ਵੱਲੋਂ ਸ਼ੇਫਾਲੀ ਵਰਮਾ ਨੇ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ।  149 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ ਸਿਰਫ਼ 109 ਦੌੜਾਂ ਹੀ ਬਣਾ ਸਕੀ। ਗੇਂਦਬਾਜ਼ੀ ਵਿੱਚ ਦੀਪਤੀ ਸ਼ਰਮਾ ਨੇ ਆਪਣੀ ਕਾਬਲੀਅਤ ਦਿਖਾਈ ਅਤੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਹੁਣ ਫਾਈਨਲ ਵਿੱਚ ਭਾਰਤ ਦਾ ਮੁਕਾਬਲਾ ਸ਼੍ਰੀਲੰਕਾ ਅਤੇ ਪਾਕਿਸਤਾਨ ਵਿਚਕਾਰ ਹੋਣ ਵਾਲੇ ਦੂਜੇ ਸੈਮੀਫਾਈਨਲ ਦੀ ਜੇਤੂ ਟੀਮ ਨਾਲ ਹੋਵੇਗਾ।

ਅਗਲੀ ਖ਼ਬਰ ਨੇਪਾਲ ਵਿਚ ਭਿਆਨਕ ਹੜ੍ਹਾਂ ਨਾਲ ਤਬਾਹੀ, ਮੌਤਾਂ ਦੀ ਗਿਣਤੀ 1,377 ਤੱਕ ਪਹੁੰਚੀ