ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ)- ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਮਰ ਸਿੰਘ ਵਲੋਂ ਅੱਜ ਇੱਥੇ ਜਿੱਥੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਉੱਥੇ ਪੱਤਰਕਾਰ ਵਾਰਤਾ ਚ ਇਹ ਸਪੱਸ਼ਟ ਕੀਤਾ ਕਿ ਪੰਜਾਬ ਸਿਰ ਚੜਿਆ ਕਰਜ਼ਾ ਲਾਹੁਣ ਲਈ ਕਾਂਗਰਸ ਸਰਕਾਰ ਬਣਨ 'ਤੇ ਠੋਸ ਉਪਰਾਲੇ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਬਦਤਰ ਹੋ ਗਏ ਹਨ। ਇਸ ਲਈ ਆਮ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕਰਨਾ ਜ਼ਰੂਰੀ ਹੋ ਗਿਆ ਹੈ।