11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐਸ.ਆਈ.ਟੀ. ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 11 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 11-09-2026

ਚੰਡੀਗੜ੍ਹ, 11 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਲ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਅੱਜ ਪੇਸ਼ ਨਹੀਂ ਹੋਏ। ਐਸ.ਆਈ.ਟੀ. ਵਲੋਂ ਉਨ੍ਹਾਂ ਨੂੰ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ (PPOI) ਵਿਖੇ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਸਨ।

ਸੁਖਬੀਰ ਸਿੰਘ ਬਾਦਲ ਦੀ ਥਾਂ ਪਰਮਬੰਸ ਸਿੰਘ ਰੋਮਾਣਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਸਵੇਰੇ ਕਰੀਬ 11 ਵਜੇ ਐਸ.ਆਈ.ਟੀ. ਅਧਿਕਾਰੀਆਂ ਨੂੰ ਮਿਲੇ। ਉਨ੍ਹਾਂ ਨੇ ਬਾਦਲ ਵਲੋਂ ਇਕ ਲਿਖਤੀ ਬੇਨਤੀ ਵੀ ਸੌਂਪੀ।

ਬੇਨਤੀ ਵਿਚ ਸੁਖਬੀਰ ਸਿੰਘ ਬਾਦਲ ਨੇ ਐਸ.ਆਈ.ਟੀ. ਸਾਹਮਣੇ ਪੇਸ਼ ਨਾ ਹੋਣ ਦਾ ਕਾਰਨ ਆਪਣੀ ਖ਼ਰਾਬ ਸਿਹਤ ਦੱਸਿਆ। ਉਨ੍ਹਾਂ ਕਿਹਾ ਕਿ ਡਾਕਟਰੀ ਜਾਂਚ ਲਈ ਡਾਕਟਰ ਕੋਲ ਜਾਣਾ ਜ਼ਰੂਰੀ ਹੋਣ ਕਾਰਨ ਉਹ ਨਿਰਧਾਰਤ ਸਮੇਂ ’ਤੇ ਪੇਸ਼ ਨਹੀਂ ਹੋ ਸਕੇ।

ਪਿਛਲੀ ਖ਼ਬਰ ਲਾਲੜੂ ਦਾ ਰੇਲਵੇ ਅੰਡਰਪਾਸ 24 ਦਿਨਾਂ ਲਈ ਰਹੇਗਾ ਬੰਦ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੀਆਂ ਚੋਣਾਂ ਵਿਚ ਸੁਖਚੈਨ ਸਿੰਘ ਸੋਢੀ ਪ੍ਰਧਾਨ ਚੁਣੇ ਗਏ