ਜੈਂਤੀਪੁਰ (ਅੰਮ੍ਰਿਤਸਰ), 11 ਸੰਤਬਰ (ਭੁਪਿੰਦਰ ਸਿੰਘ ਗਿੱਲ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਭਾਈ ਬਿਕਰਮਜੀਤ ਸਿੰਘ ਖਾਲਸਾ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਅੱਡਾ ਜੈਂਤੀਪੁਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈਂ ।
ਇਸ ਧਾਰਮਿਕ ਸਮਾਗਮ ਵਿਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਭਰਨਗੀਆਂ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਭਾਈ ਸੁਰਜੀਤ ਸਿੰਘ ਹੋਰਾਂ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾਵੇਗਾ। ਇਸ ਮੌਕੇ ਮਨਮੋਹਨ ਸਿੰਘ ਢਿੱਲੋ, ਪਰਮਜੀਤ ਸਿੰਘ ਰੰਧਾਵਾ, ਮੇਹਰਬਾਨ ਸਿੰਘ, ਸਰਬਜੀਤ ਸਿੰਘ ਬਾਠ, ਮਨਜੀਤ ਸਿੰਘ, ਜੋਧਬੀਰ ਸਿੰਘ, ਸੇਠੀ ਜੈਂਤੀਪੁਰ ਆਦਿ ਹਾਜ਼ਿਰ ਸਨ।