ਪੁਰਖਾਲੀ, 11 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)- ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਸਪੁੱਤਰ ਗਗਨਜੋਤ ਸਿੰਘ ਸੰਧੂ ਵਲੋਂ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਕਕੌਟ ਸਥਿਤ ਆਪਣੇ ਫਾਰਮ ਹਾਊਸ 'ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ l
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਗਗਨਜੋਤ ਸਿੰਘ ਸੰਧੂ ਨੇ ਆਪਣੇ ਫਾਰਮ ਹਾਊਸ 'ਤੇ ਆਪਣੀ ਲਾਈਸੰਸੀ ਹਥਿਆਰ ਨਾਲ ਖ਼ੁਦ ਨੂੰ ਗੋਲੀ ਮਾਰੀ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਗਗਨਜੋਤ ਸਿੰਘ ਸੰਧੂ ਪਿੰਡ ਗੁਮਥਾਲਾ ਦੇ ਦੋ ਵਾਰ ਸਰਪੰਚ ਰਹਿ ਚੁੱਕੇ ਹਨ ਤੇ ਉਨ੍ਹਾਂ ਦੇ ਪਿਤਾ ਜਸਵਿੰਦਰ ਸਿੰਘ ਸੰਧੂ ਪਿਹੋਵਾ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਹਨl
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਗਗਨਜੋਤ ਸਿੰਘ ਸੰਧੂ ਤੇ ਕੁਝ 29 ਮਾਰਚ 2026 ਨੂੰ ਇਕ ਮਾਮਲਾ ਦਰਜ ਹੋਇਆ ਸੀ l ਜਿਸ ਨੂੰ ਲੈ ਕੇ ਉਹ ਕੁਝ ਮਹੀਨੇ ਜ਼ੇਲ੍ਹ ਜਾ ਕੇ ਆਇਆ ਸੀ l ਜਿਸ ਨੂੰ ਲੈ ਕੇ ਉਹ ਅਕਸਰ ਚੁੱਪ ਚਾਪ ਹੀ ਰਹਿੰਦਾ ਸੀ l
ਉਨ੍ਹਾਂ ਦੱਸਿਆ ਕਿ ਉਹ ਆਪਣੇ ਚੰਡੀਗੜ੍ਹ ਰਹਿੰਦੇ ਚਾਚੇ ਦੇ ਘਰੋਂ ਅੱਜ ਸਵੇਰੇ ਕਕੌਟ ਵਿਖ਼ੇ ਆਪਣੇ ਫਾਰਮ ਹਾਊਸ ਤੇ ਆਇਆ ਜਿੱਥੇ ਕਿ ਉਸਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ l ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਪੁਲਿਸ ਨੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ l