13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ’ਤੇ ਸਚਿਨ ਪਾਇਲਟ ਨੂੰ ਧਾਲੀਵਾਲ ਦਾ ਕਰਾਰਾ ਜਵਾਬ, ਪਹਿਲਾਂ ਰਾਜਾ ਵੜਿੰਗ ਦੇ ਘਰ ਦਾ ਘਿਰਾਓ ਕਰੋ

ਅਜਨਾਲਾ (ਅੰਮ੍ਰਿਤਸਰ), 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਵਲੋਂ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ...

ਅਜੀਤ ਡੈਸਕ 13-09-2026

ਅਜਨਾਲਾ (ਅੰਮ੍ਰਿਤਸਰ), 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਵਲੋਂ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਿਰਾਓ ਦੇ ਕੀਤੇ ਐਲਾਨ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸਚਿਨ ਪਾਇਲਟ ਪੰਜਾਬ ਵਿਚ ਅਜਿਹੇ ਮਾਮਲਿਆਂ ਨੂੰ ਲੈ ਕੇ ਸਿਆਸੀ ਤੌਰ ’ਤੇ ਸਰਗਰਮੀ ਦਿਖਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਹੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਰ ਦਾ ਘਿਰਾਓ ਕਰਨਾ ਚਾਹੀਦਾ ਹੈ। ਕੁਲਦੀਪ ਸਿੰਘ ਧਾਲੀਵਾਲ ਅੱਜ ਹਲਕੇ ਦੇ ਪਿੰਡ ਰਾਏਪੁਰ ਕਲਾਂ ਵਿਖੇ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨਾਲ ਜੁੜੇ ਇਕ ਪੁਰਾਣੇ ਮਾਮਲੇ ਵਿਚ ਇਕ ਪਰਿਵਾਰ ਵਲੋਂ ਖੁਦਕੁਸ਼ੀ ਕਰਨ ਵਰਗੇ ਗੰਭੀਰ ਦੋਸ਼ ਲਗਾਏ ਗਏ ਸਨ। ਉਨ੍ਹਾਂ ਸਚਿਨ ਪਾਇਲਟ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਖੁਦਕੁਸ਼ੀਆਂ ਵਰਗੇ ਸੰਵੇਦਨਸ਼ੀਲ ਮਾਮਲਿਆਂ ਨੂੰ ਸਿਆਸੀ ਮੁੱਦਾ ਬਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਇਸ ਮਾਮਲੇ ਵਿਚ ਸਿਆਸੀ ਸੰਘਰਸ਼ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਆਪਣੇ ਪਾਰਟੀ ਆਗੂਆਂ ਨਾਲ ਜੁੜੇ ਮਾਮਲਿਆਂ ਬਾਰੇ ਵੀ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ। ਕਾਂਗਰਸ ਦੇ ਅੰਦਰ ਚੱਲ ਰਹੇ ਕਥਿਤ ਕਾਟੋ-ਕਲੇਸ਼ ਬਾਰੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਕਾਂਗਰਸ ਦੀ ਸਿਆਸੀ ਸਥਿਤੀ ਲਗਾਤਾਰ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹੀ ਮੁੱਖ ਤਾਕਤ ਵਜੋਂ ਉਭਰੇਗੀ ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਸੰਵੇਦਨਸ਼ੀਲ ਮਾਮਲਿਆਂ ’ਤੇ ਰਾਜਨੀਤੀ ਕਰਨ ਦੀ ਬਜਾਏ ਲੋਕਾਂ ਦੇ ਮੁੱਦਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ। 

ਪਿਛਲੀ ਖ਼ਬਰ ਸਾਬਕਾ ਸਰਪੰਚ ਦੇ ਬਾਗ ਚ ਬਣੇ ਘਰ ਮਕਾਨ ਢਾਹੁਣ ਨੂੰ ਲੈ ਕੇ ਡੇਰੇ 9 ਸੇਵਾਦਾਰਾਂ 'ਤੇ ਮਾਮਲਾ ਦਰਜ਼ ਅਗਲੀ ਖ਼ਬਰ ਅੰਮ੍ਰਿਤਸਰ ਤੋਂ ਨਿਊਯਾਰਕ ਤੱਕ ਪਹੁੰਚੀ ਗੁਰੂ ਨਗਰੀ ਦੇ 450 ਸਾਲਾ ਵਿਰਾਸਤ ਦੀ ਗੂੰਜ