13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿਸਤੌਲ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ (ਅੰਮ੍ਰਿਤਸਰ), 13 ਸਤੰਬਰ ( ਗੁਰਨਾਮ ਸਿੰਘ ਬੁੱਟਰ) - ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋ ਯੁੱਧ ਨਸ਼ਿਆ ਵਿਰੁੱਧ ਚਲਾਈ...

ਅਜੀਤ ਡੈਸਕ 13-09-2026

ਸੁਲਤਾਨਵਿੰਡ  (ਅੰਮ੍ਰਿਤਸਰ), 13 ਸਤੰਬਰ ( ਗੁਰਨਾਮ ਸਿੰਘ ਬੁੱਟਰ) - ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋ ਯੁੱਧ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋ 30 ਬੋਰ ਦੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਕਾਮਯਾਬੀ ਹਾਸਿਲ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਏਐਸਆਈ ਦਿਲਬਾਗ ਦੀ ਅਗਵਾਈ ਹੇਠ ਏਐਸਆਈ ਮੇਜਰ ਸਿੰਘ, ਏਐਸਆਈ ਵਿਜੇ ਕੁਮਾਰ ਅਤੇ ਹੌਲਦਾਰ ਗੁਰਜੰਟ ਸਿੰਘ ਵਲੋ ਪਿੰਡ ਸੁਲਤਾਨਵਿੰਡ ਵਿਖੇ ਵਾਹਨਾ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿੱਥੇ ਕਿਸੇ ਖ਼ਾਸ ਮੁਖਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਘੁੰਮ ਰਹੇ ਹਨ ਜਿਨ੍ਹਾਂ ਕੋਲ ਕੋਈ ਹਥਿਆਰ ਹੋ ਸਕਦਾ ਹੈ। ਉਨ੍ਹਾ ਦੱਸਿਆ ਕਿ ਇਸੇ ਸੰਬੰਧ ਵਿਚ ਏਐਸਆਈ ਦਿਲਬਾਗ ਸਮੇਤ ਪੁਲਿਸ ਨੇ ਦੋਬੁਰਜੀ ਲਿੰਕ ਸੁਲਤਾਨਵਿੰਡ ਨੇੜੇ ਇਕ ਪੈਲੇਸ ਕੋਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ 30 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਦੋ ਜ਼ਿੰਦਾ ਰੋਂਦ ਬਰਾਮਦ ਕੀਤੇ ਗਏ। ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਅੱਜ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਲਿਆ ਜਾਵੇਗਾ ਤਾਂ ਜੋ ਪੁੱਛਗਿੱਛ ਕੀਤੀ ਜਾ ਸਕੇ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਨਿਸ਼ਾਨ ਸਿੰਘ ਸਨੂੰ ਪੁੱਤਰ ਸਵ. ਨਰਿੰਦਰ ਸਿੰਘ ਵਾਸੀ ਪੱਤੀ ਬਾਬਾ ਜੀਵਨ ਸਿੰਘ ਪਿੰਡ ਸੁਲਤਾਨਵਿੰਡ (ਅੰਮ੍ਰਿਤਸਰ) ਵਜੋ ਹੋਈ ਹੈ। 

ਪਿਛਲੀ ਖ਼ਬਰ ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ, ਪੁਲਿਸ ਪ੍ਰਸ਼ਾਸਨ ਵਿਚ ਹਲਚਲ ਅਗਲੀ ਖ਼ਬਰ ਗੈਂਗਸਟਰ ਬੂਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ, 6 ਪਿਸਤੌਲ ਬਰਾਮਦ