13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ- ਟਿਵਾਣਾ

ਲਾਲੜੂ (ਮੋਹਾਲੀ), 13 ਸਤੰਬਰ (ਰਾਜਬੀਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਮੋਹਾਲੀ ਦੇ ਕਨਵੀਨਰ...

ਅਜੀਤ ਡੈਸਕ 13-09-2026

ਲਾਲੜੂ (ਮੋਹਾਲੀ), 13 ਸਤੰਬਰ (ਰਾਜਬੀਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਮੋਹਾਲੀ ਦੇ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੋਹਾਲੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ 15 ਸਤੰਬਰ ਤੋਂ ਸ਼ੁਰੂ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਆਲੂਆਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ।

ਟਿਵਾਣਾ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ 1 ਜੂਨ ਤੋਂ ਝੋਨੇ ਦੀ ਲਵਾਈ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਤਹਿਤ ਮੋਹਾਲੀ ਜ਼ਿਲ੍ਹੇ ਵਿਚ ਵੀ ਕਿਸਾਨਾਂ ਨੇ ਸਮੇਂ ਸਿਰ ਝੋਨੇ ਦੀ ਲਵਾਈ ਕੀਤੀ। ਹੁਣ ਫ਼ਸਲ ਪੱਕ ਕੇ ਤਿਆਰ ਹੈ ਅਤੇ ਕਿਸਾਨ ਝੋਨਾ ਵੱਢ ਕੇ ਖੇਤਾਂ ਵਿਚ ਆਲੂਆਂ ਦੀ ਬਿਜਾਈ ਕਰਨ ਦੀ ਤਿਆਰੀ ਵਿਚ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਹਾਲੇ ਤੱਕ ਝੋਨੇ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ।

ਇਸ ਤੋਂ ਇਲਾਵਾ ਪਿਛਲੇ ਹਾੜ੍ਹੀ ਸੀਜ਼ਨ ਦੌਰਾਨ ਖਰੀਦੀ ਕਣਕ ਵੀ ਕਈ ਮੰਡੀਆਂ ਵਿਚ ਪਈ ਹੈ, ਜਿਸ ਵਿਚ ਲਾਲੜੂ ਮੰਡੀ ਵੀ ਸ਼ਾਮਲ ਹੈ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਖਰੀਦ 15 ਸਤੰਬਰ ਤੋਂ ਸ਼ੁਰੂ ਕਰਕੇ ਕਿਸਾਨਾਂ ਨੂੰ ਫ਼ਸਲ ਸਮੇਂ ਸਿਰ ਵੇਚਣ ਦੀ ਸਹੂਲਤ ਦਿੱਤੀ ਜਾਵੇ ਨਾਲ ਹੀ ਕੋਆਪਰੇਟਿਵ ਸੁਸਾਇਟੀਆਂ ਵਿਚ ਡੀ.ਏ.ਪੀ. ਖਾਦ ਦੀ ਸਪਲਾਈ ਤੁਰੰਤ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਆਲੂਆਂ ਦੀ ਬਿਜਾਈ ਸਮੇਂ ਸਿਰ ਕਰ ਸਕਣ।

ਪਿਛਲੀ ਖ਼ਬਰ ਪਾਣੀ ਵਿਚ ਡੁੱਬਣ ਕਾਰਣ ਬੱਚੇ ਦੀ ਹੋਈ ਮੌਤ ਅਗਲੀ ਖ਼ਬਰ ਮਣਿਮਹੇਸ਼ ਯਾਤਰਾ ’ਤੇ ਨਿਕਲੇ ਪਠਾਨਕੋਟ ਦੇ ਦੋ ਨੌਜਵਾਨਾਂ ਦੀ ਦਰਦਨਾਕ ਹਾਦਸੇ ’ਚ ਮੌਤ