13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਧੀ ਦੇ ਵਿਛੋੜੇ ਦਾ ਦਰਦ ਨਾ ਸਹਾਰਦਿਆਂ ਪਿਓ ਨੇ ਨਿਗਲੀ ਜ਼ਹਿਰੀਲੀ ਵਸਤੂ

ਭੈਣੀ ਮੀਆਂ ਖਾਂ (ਗੁਰਦਾਸਪੁਰ), 13 ਸਤੰਬਰ (ਜਸਬੀਰ ਸਿੰਘ ਬਾਜਵਾ)- ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ...

ਅਜੀਤ ਡੈਸਕ 13-09-2026
ਭੈਣੀ ਮੀਆਂ ਖਾਂ (ਗੁਰਦਾਸਪੁਰ), 13 ਸਤੰਬਰ (ਜਸਬੀਰ ਸਿੰਘ ਬਾਜਵਾ)- ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜੂ ਬੇਲਾ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਧੀ ਵਲੋਂ ਬਿਆਸ ਦਰਿਆ ਦੇ ਵਿਚ ਛਾਲ ਲਗਾਉਣ ਤੋਂ ਬਾਅਦ ਗਹਿਰੇ ਸਦਮੇ ਨੂੰ ਨਾ ਸਹਾਰਦਿਆਂ ਪਿਤਾ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
 
ਇਸ ਸਬੰਧੀ ਪਿੰਡ ਰਾਜੂ ਬੇਲਾ ਦੇ ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਰਾਜੂ ਬੇਲਾ ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਦਰਸ਼ਨ ਸਿੰਘ ਦੀ ਵਿਆਹੁਤਾ ਧੀ ਪ੍ਰਭਜੋਤ ਕੌਰ ਪਤਨੀ ਗੁਰਨਾਮ ਸਿੰਘ ਜੋ ਕਿ ਆਪਣੇ ਦੋ ਬੱਚਿਆਂ ਸਮੇਤ ਆਪਣੇ ਪੇਕੇ ਘਰ ਪਿੰਡ ਰਾਜੂ ਬੇਲਾ ਵਿਖੇ ਰਹਿ ਰਹੀ ਸੀ ਤੇ ਉਸ ਨੇ ਬਿਆਸ ਦਰਿਆ ਦੇ ਧਨੋਆ ਪੁੱਲ ਤੋਂ ਛਾਲ ਮਾਰ ਦਿੱਤੀ ਸੀ।
 
ਹਾਲਾਂਕਿ ਪ੍ਰਭਜੋਤ ਕੌਰ ਵਲੋਂ ਇਹ ਖ਼ੌਫ਼ਨਾਕ ਕਦਮ ਚੁੱਕਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਧੀ ਦੀ ਮੌਤ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਸੀ। ਜਿਗਰ ਦੇ ਟੁਕੜੇ ਦੀ ਅਚਾਨਕ ਜੁਦਾਈ ਦਾ ਗ਼ਮ ਪਿਤਾ ਦਰਸ਼ਨ ਸਿੰਘ ਲਈ ਅਸਹਿ ਹੋ ਗਿਆ, ਜਿਸ ਦੇ ਚੱਲਦਿਆਂ ਗਹਿਰੇ ਸਦਮੇ ਵਿਚ ਆ ਕੇ ਅੱਜ ਉਨ੍ਹਾਂ ਨੇ ਵੀ ਕੋਈ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜਾਨ ਦੇ ਦਿੱਤੀ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੇ ਫਾਈਨਲ ਮੈਚ ਅਤੇ ਸਮਾਪਤੀ ਸਮਾਰੋਹ ਵਿਚ ਸ਼ਿਰਕਤ ਕੀਤੀ ਗਈ ਅਗਲੀ ਖ਼ਬਰ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਹਵਲਦਾਰ ਈਸ਼ਰ ਸਿੰਘ ਦੀ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨ...