13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮਹਾਨ ਯੋਧੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਕੋਟਿ-ਕੋਟਿ ਪ੍ਰਣਾਮ- ਮੁੱਖ ਮੰਤਰੀ ਮਾਨ

ਡੀਗੜ੍ਹ, 13 ਸਤੰਬਰ- ਅਨੰਤਨਾਗ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ....

ਅਜੀਤ ਡੈਸਕ 13-09-2026

ਚੰਡੀਗੜ੍ਹ, 13 ਸਤੰਬਰ- ਅਨੰਤਨਾਗ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਮਹਾਨ ਯੋਧੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਕੋਟਿ-ਕੋਟਿ ਪ੍ਰਣਾਮ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਸ ਸੂਰਬੀਰ ਨੂੰ ਸਤਿਕਾਰ ਭੇਟ ਕਰਦਿਆਂ ਅੱਜ ਅਸੀਂ ਮੁੰਧੋਪੁਰ ਚੌਂਕ ਤੋਂ ਟੀ-ਪੁਆਇੰਟ ਵਾਲੀ ਸੜਕ ਦਾ ਨਾਂ "ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ" ਅਤੇ ਸੈਕਟਰ-5-ਏ ਦੇ ਪਾਰਕ ਦਾ ਨਾਂ "ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਾਰਕ" ਰੱਖਿਆ ਹੈ। 

ਉਨ੍ਹਾਂ ਕਿਹਾ ਕਿ ਪਿੰਡ ਭੜੌਜੀਆਂ ਦੇ ਇਸ ਬਹਾਦਰ ਸਪੂਤ ਦੀ ਲਾਸਾਨੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦ ਸਾਡਾ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਦੇ ਹਮੇਸ਼ਾ ਨਾਲ ਖੜ੍ਹੀ ਹੈ। 
 

ਪਿਛਲੀ ਖ਼ਬਰ Hockey Asia Cup: ਭਾਰਤ ਦੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ ਅਗਲੀ ਖ਼ਬਰ ਇਕੋ ਰਾਤ ਦੋ ਟਰਾਲਿਆਂ ਦੇ 8 ਟਾਇਰ ਚੋਰੀ, ਪੁਲਿਸ ਵਲੋਂ ਭਾਲ ਜਾਰੀ