14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਆਊਟਸੋਰਸ ਮੁਲਾਜ਼ਮਾਂ ਨੇ ਪੁਤਲਾ ਫੂਕਿਆ

ਬਠਿੰਡਾ, 14 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ....

ਅਜੀਤ ਡੈਸਕ 14-09-2026

ਬਠਿੰਡਾ, 14 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਬਠਿੰਡਾ ਦੇ ਮੁਲਾਜ਼ਮਾਂ ਵਲੋਂ ਅੱਜ ਸਿਵਲ ਸਰਜਨ ਦਫ਼ਤਰ ਅੱਗੇ ਸਿਹਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦੇਣ ਅਤੇ ਤਨਖ਼ਾਹਾਂ ਵਿਚ ਵਾਧਾ ਕਰਨ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ।

ਇਸ ਮੌਕੇ ਜਤਿੰਦਰ ਸਿੰਘ, ਜਗਮੀਤ ਸਿੰਘ, ਗੁਰਿੰਦਰ ਸਿੰਘ ਵਿੱਕੀ, ਵੀਰਪਾਲ ਕੌਰ, ਮਨੀਸ਼ ਕੁਮਾਰ, ਜਸਵਿੰਦਰ ਸ਼ਰਮਾ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇ... ਅਗਲੀ ਖ਼ਬਰ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਭਾਜਪਾ ਵਿਚ ਹੋਣਗੇ ਸ਼ਾਮਿਲ