15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਜਨਾਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜਨਾਲਾ, (ਅੰਮ੍ਰਿਤਸਰ), 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਜਨਾਲਾ ਸ਼ਹਿਰ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਅਜੀਤ ਡੈਸਕ 15-09-2026

ਅਜਨਾਲਾ, (ਅੰਮ੍ਰਿਤਸਰ), 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਜਨਾਲਾ ਸ਼ਹਿਰ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਜਾਪ ਕੀਤਾ ਗਿਆ।  ਨਗਰ ਕੀਰਤਨ ਵਿਚ ਅਜਨਾਲਾ ਸ਼ਹਿਰ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤਾਂ ਵਲੋਂ ਪੂਰੇ ਸ਼ਰਧਾ ਭਾਵ ਨਾਲ ਨਗਰ ਕੀਰਤਨ ਵਿਚ ਹਾਜ਼ਰੀ ਭਰੀ ਗਈ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਅਤੇ ਭਗਵੰਤ ਸਿੰਘ ਗੁਜਰਪੁਰਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਅਜਨਾਲਾ ਤੋਂ ਆਰੰਭ ਹੋ ਕੇ ਵਾਇਆ ਚਮਿਆਰੀ ਫਤਿਹਗੜ੍ਹ ਚੂੜੀਆਂ ਤੋਂ ਗੁਰਦੁਆਰਾ ਕੰਧ ਸਾਹਿਬ ਬਟਾਲਾ ਪਹੁੰਚੇਗਾ I

ਪਿਛਲੀ ਖ਼ਬਰ ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਅਗਲੀ ਖ਼ਬਰ ⭐️ਮਾਣਕ ਮੋਤੀ⭐️