15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ਿਆਂ ਦਾ ਕਾਰੋਬਾਰ ਕਰਕੇ ਪੰਜਾਬ ਦੀ ਜਵਾਨੀ ਰੋਲਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 15 ਸਤੰਬਰ- ਅੱਜ 'ਨਸ਼ਿਆਂ ਵਿਰੁੱਧ ਜੰਗ' ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ...

ਅਜੀਤ ਡੈਸਕ 15-09-2026

ਚੰਡੀਗੜ੍ਹ, 15 ਸਤੰਬਰ- ਅੱਜ 'ਨਸ਼ਿਆਂ ਵਿਰੁੱਧ ਜੰਗ' ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਰੀਵਿਊ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਡੀ ਸਰਕਾਰ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ.. ਨਸ਼ਾ ਤਸਕਰਾਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਹੋਰ ਸਖ਼ਤ ਐਕਸ਼ਨ ਲੈਣ ਦੇ ਨਿਰਦੇਸ਼ ਹਨ। ਸਮਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਹੈ ਅਤੇ ਹੇਠਲੇ ਪੱਧਰ 'ਤੇ ਸਪਲਾਈ ਚੇਨ ਤੋੜਨ ਲਈ ਪੁਲਿਸ ਫੋਰਸ ਨੂੰ ਪੂਰੀ ਖੁੱਲ੍ਹ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਕੇ ਪੰਜਾਬ ਦੀ ਜਵਾਨੀ ਰੋਲਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। 
 

ਪਿਛਲੀ ਖ਼ਬਰ ਅਦਾਕਾਰ ਅਤੇ ਨਿਰਦੇਸ਼ਕ ਆਸ਼ੂਤੋਸ਼ ਰਾਣਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅਗਲੀ ਖ਼ਬਰ ਜਲਘਰ ਦੀ ਪਾਣੀ ਵਾਲੀ ਡੱਗੀ ਵਿਚ ਡੁੱਬਣ ਨਾਲ ਮਜ਼ਦੂਰ ਦੀ ਮੌਤ