15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਡੀ.ਐੱਸ.ਪੀ. ਔਲਖ ਦਾ ਵਿਸ਼ੇਸ਼ ਸਨਮਾਨ

ਚੋਗਾਵਾਂ/ਅੰਮ੍ਰਿਤਸਰ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਬ-ਡਵੀਜ਼ਨ ਰਾਜਾਸਾਂਸੀ ਦੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ...

ਅਜੀਤ ਡੈਸਕ 15-09-2026

ਚੋਗਾਵਾਂ/ਅੰਮ੍ਰਿਤਸਰ, 15 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸਬ-ਡਵੀਜ਼ਨ ਰਾਜਾਸਾਂਸੀ ਦੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਵਲੋਂ ਇਲਾਕੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਅਤੇ ਸਖ਼ਤ ਕਾਰਵਾਈਆਂ ਨੂੰ ਮੁੱਖ ਰੱਖਦੇ ਹੋਏ ਪਿੰਡ ਚਵਿੰਡਾ ਕਲਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸਰਪੰਚ ਗੁਰਭੇਜ ਸਿੰਘ ਸ਼ਾਹ, ਗੁਰਕੀਰਤ ਸਿੰਘ, ਸੁਖਬੀਰ ਸਿੰਘ, ਮੇਜਰ ਸਿੰਘ ਭਿੰਡਰ, ਬਲਾਕ ਸੰਮਤੀ ਮੈਂਬਰ ਸੰਤੋਖ ਸਿੰਘ ਆਦਿ ਨੇ ਡੀ.ਐੱਸ.ਪੀ. ਔਲਖ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਦਿਆਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਰਾਜਾਸਾਂਸੀ ਸਬ-ਡਵੀਜ਼ਨ ਦਾ ਚਾਰਜ ਸੰਭਾਲਿਆ ਹੈ, ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਮੁਹਿੰਮ (ਜਿਵੇਂ ਕਿ ਸਰਚ ਆਪਰੇਸ਼ਨ) ਚਲਾਈ ਜਾ ਰਹੀ ਹੈ।

ਉਨ੍ਹਾਂ ਦੇ ਇਨ੍ਹਾਂ ਯਤਨਾਂ ਸਦਕਾ ਇਲਾਕੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਣ ਤੋਂ ਬਚਾਉਣ ਲਈ ਇਕ ਸਕਾਰਾਤਮਕ ਮਾਹੌਲ ਸਿਰਜਿਆ ਜਾ ਰਿਹਾ ਹੈ। ਇਸ ਮੌਕੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਸਨਮਾਨ ਕਰਨ ਵਾਲੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਇਕ ਸਮਾਜਿਕ ਕੋੜ੍ਹ ਹੈ ਅਤੇ ਇਸ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਸਖ਼ਤ ਲਹਿਜੇ ਵਿਚ ਚਿਤਾਵਨੀ ਦਿੱਤੀ ਕਿ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀ.ਐੱਸ.ਪੀ. ਔਲਖ ਨੇ ਆਮ ਲੋਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ 'ਤੇ ਨਿਗਰਾਨੀ ਰੱਖਣ ਅਤੇ ਨਸ਼ਾ ਵੇਚਣ ਵਾਲਿਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਾ-ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਅਗਲੀ ਖ਼ਬਰ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਦਾ ਬੱਲੂਆਣਾ ਵਿਚ ਅਵਤਾਰ ਪੁਰਬ ਮਨਾਇਆ, ਨਹਿੰਗ ਸਿੰਘ ਫੌਜਾਂ ਨੇ ਕੀਤੀ ਸ਼ਿਰਕਤ