ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)- ਬੀਤੀ 11 ਸਤੰਬਰ ਨੂੰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਹੋ ਗਿਆ ਸੀ, ਜਿਸ ਦੀ ਬੀਤੇ ਦਿਨੀਂ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਨਡਾਲਾ ਜੋ ਕਿ ਮੱਝਾਂ ਦੇ ਵਪਾਰ ਦਾ ਕੰਮ ਕਰਦਾ ਸੀ ਅਤੇ ਉਸ ਦੀ ਕਾਰ ਨਾਲ ਟੱਕਰ ਹੋਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਉਸ ਦੇ ਲੜਕੇ ਦੇਵ ਸਿੰਘ ਦੇ ਬਿਆਨਾਂ 'ਤੇ ਕਾਰ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।