17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਸ਼ਾ ਤਸਕਰੀ ਰੋਕਣ ਨੂੰ ਲੈ ਕੇ ਹੋਏ ਵਿਵਾਦ ਕਾਰਨ ਥਾਣਾ ਚੀਮਾ ਵਿਖੇ ਇਕ ਔਰਤ ਸਮੇਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਚੀਮਾ ਮੰਡੀ, (ਸੰਗਰੂਰ), 17 ਸਤੰਬਰ (ਗੁਰਜੀਤ ਸਿੰਘ ਚਹਿਲ)- ਸਥਾਨਕ ਕਸਬੇ ਨੇੜਲੇ ਪਿੰਡ ਝਾੜੋਂ ਵਿਖੇ ਨਸ਼ਾ ਤਸਕਰੀ ਨੂੰ ਰੋਕਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਇਕ ਗੁਰਸਿੱਖ ਵਿਅਕਤੀ ਨਾਲ ਕੁੱਝ ਵਿਅਕਤੀਆਂ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਘਰ 'ਚ ਲਿਜਾ ਕੇ ਬੰਨ੍ਹਣ ਦੇ ਦੋਸ਼ ਲੱਗੇ। ਮੌਕੇ ’ਤੇ ਪਹੁੰਚੇ ਪਿੰਡ ਦੇ ਸਰਪੰਚ ਨੂੰ ਵੀ ਇੱਟ-ਰੋੜੇ ਲੱਗਣ ਕਾਰਨ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ ।

ਅਜੀਤ ਡੈਸਕ 17-09-2026

ਚੀਮਾ ਮੰਡੀ, (ਸੰਗਰੂਰ), 17 ਸਤੰਬਰ (ਗੁਰਜੀਤ ਸਿੰਘ ਚਹਿਲ)- ਸਥਾਨਕ ਕਸਬੇ ਨੇੜਲੇ ਪਿੰਡ ਝਾੜੋਂ ਵਿਖੇ ਨਸ਼ਾ ਤਸਕਰੀ ਨੂੰ ਰੋਕਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਇਕ ਗੁਰਸਿੱਖ ਵਿਅਕਤੀ ਨਾਲ ਕੁੱਝ ਵਿਅਕਤੀਆਂ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਘਰ 'ਚ ਲਿਜਾ ਕੇ ਬੰਨ੍ਹਣ ਦੇ ਦੋਸ਼ ਲੱਗੇ। ਮੌਕੇ ’ਤੇ ਪਹੁੰਚੇ ਪਿੰਡ ਦੇ ਸਰਪੰਚ ਨੂੰ ਵੀ ਇੱਟ-ਰੋੜੇ ਲੱਗਣ ਕਾਰਨ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ । ਥਾਣਾ ਚੀਮਾ ਪੁਲਿਸ ਨੇ ਇਸ ਮਾਮਲੇ ਸੰਬੰਧੀ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਚੀਮਾ ਮੰਡੀ ਸਬ ਇੰਸਪੈਕਟਰ ਯੋਗੇਸ਼ ਗਰਗ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ 'ਚ ਜਗਵਿੰਦਰ ਸਿੰਘ ਵਾਸੀ ਝਾੜੋਂ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਪਿੰਡ 'ਚ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ। ਉਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਨੂੰ ਰੋਕਣ ਅਤੇ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਯਤਨਾਂ ਕਾਰਨ ਕੁਝ ਵਿਅਕਤੀਆਂ ਨਾਲ ਉਸ ਦੀ ਰੰਜਿਸ਼ ਵੀ ਚੱਲ ਰਹੀ ਸੀ । ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਉਹ ਅੰਮ੍ਰਿਤਧਾਰੀ ਹੈ ਅਤੇ ਉਕਤ ਵਿਅਕਤੀਆਂ ਵਲੋਂ ਉਸ ਦੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਗਈ ।

ਪੀੜਤ ਜਗਵਿੰਦਰ ਸਿੰਘ ਅਨੁਸਾਰ ਜਦੋਂ ਪਿੰਡ ਦੇ ਸਰਪੰਚ ਰਜਿੰਦਰ ਕੁਮਾਰ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਮੌਕੇ ’ਤੇ ਪਹੁੰਚੇ ਅਤੇ ਉਸ ਨੂੰ ਛੁਡਵਾਇਆ। ਇਸ ਦੌਰਾਨ ਕਥਿਤ ਤੌਰ ’ਤੇ ਇੱਟਾਂ-ਰੋੜੇ ਚੱਲਣ ਕਾਰਨ ਸਰਪੰਚ ਦੇ ਵੀ ਸਿਰ ’ਤੇ ਵੀ ਸੱਟ ਲੱਗੀ। ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਰਘਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਹੀ ਮੌਕੇ 'ਤੇ ਪਹੁੰਚਣ ਤੋਂ ਬਾਅਦ ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ । ਪੁਲਿਸ ਅਨੁਸਾਰ ਪੀੜਤ ਵਿਅਕਤੀ ਜਗਵਿੰਦਰ ਸਿੰਘ ਅਤੇ ਪਿੰਡ ਝਾੜੋ ਦੇ ਸਰਪੰਚ ਰਜਿੰਦਰ ਕੁਮਾਰ ਦੀਆਂ ਮੈਡੀਕਲ ਰਿਪੋਰਟਾਂ ਦੇ ਆਧਾਰ ’ਤੇ ਦਲਜੀਤ ਸਿੰਘ ਉਰਫ਼ ਮੁਖੀ ਪੁੱਤਰ ਗੁਮਿੰਦਰ ਸਿੰਘ, ਸੁਖਵੀਰ ਸਿੰਘ ਪੁੱਤਰ ਦਲਜੀਤ ਸਿੰਘ, ਜਸਵਿੰਦਰ ਕੌਰ ਪਤਨੀ ਦਲਜੀਤ ਸਿੰਘ, ਸੁਖਵਿੰਦਰ ਸਿੰਘ ਪੁੱਤਰ ਬਬਰੀ, ਸਨੀ ਸਿੰਘ ਪੁੱਤਰ ਬਲਵੀਰ ਸਿੰਘ (ਸਾਰੇ ਵਾਸੀ ਝਾੜੋ), ਹਰਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਕ੍ਰਿਸਨ ਸਿੰਘ ਪੁੱਤਰ ਲਾਭ ਸਿੰਘ (ਦੋਵੇ ਵਾਸੀ ਸ਼ਾਹਪੁਰ) ਖ਼ਿਲਾਫ਼  ਮਾਮਲਾ ਦਰਜ ਕਰਕੇ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ 76ਵੇਂ ਜਨਮਦਿਨ ਮੌਕੇ ਵੱਖ ਵੱਖ ਆਗੂਆਂ ਵਲੋਂ ਵਧਾਈਆਂ ਅਗਲੀ ਖ਼ਬਰ ਜੰਮੂ ਕਸ਼ਮੀਰ ਦੇ ਊਧਮਪੁਰ ’ਚ ਦੋ ਅੱਤਵਾਦੀ ਢੇਰ