17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕਸ਼ੀ

ਸੁਨਾਮ ਊਧਮ ਸਿੰਘ ਵਾਲਾ,17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸੁਨਾਮ ਨੇੜਲੇ ਪਿੰਡ ਮੋਰਾਂਵਾਲੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।

ਅਜੀਤ ਡੈਸਕ 17-09-2026

ਸੁਨਾਮ ਊਧਮ ਸਿੰਘ ਵਾਲਾ,17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸੁਨਾਮ ਨੇੜਲੇ ਪਿੰਡ ਮੋਰਾਂਵਾਲੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ। ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਊਧਮ ਵਾਲਾ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ (50) ਪੁੱਤਰ ਚੇਤੂ ਸਿੰਘ ਵਾਸੀ ਖੇੜ੍ਹੀ ਨਗਾਹੀਆਂ ਜ਼ਿਲ੍ਹਾ ਪਟਿਆਲਾ ਹਾਲ ਅਬਾਦ ਦਸਮੇਸ਼ ਨਗਰ ਪਿੰਡ ਮੋਰਾਂਵਾਲੀ (ਸੁਨਾਮ) ਸਥਾਨਕ ਇਕ ਗੁਰਦੁਆਰੇ ਵਿਚ ਡਾਲੀ ਲਿਆਉਣ ਦੀ ਸੇਵਾ ਕਰ ਰਿਹਾ ਸੀ। ਜਰਨੈਲ ਸਿੰਘ ਵਲੋਂ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਪਿਛਲੇ ਦੋ ਤਿੰਨ ਸਾਲ ਤੋਂ ਚਰਨਜੀਤ ਕੌਰ ਨਾਂਅ ਦੀ ਔਰਤ ਨਾਲ ਵਿਆਹ ਕਰਵਾਇਆ ਹੋਇਆ ਸੀ ਪਰ ਹੁਣ ਬੱਚਾ ਨਾ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ  ਨੇ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਖੁਦਕਸ਼ੀ ਕਰ ਲਈ। ਸਹਾਇਕ ਥਾਣੇਦਾਰ ਰਾਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਦੇ ਬਿਆਨਾਂ ’ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਖਾਲਸਾਈ ਰਵਾਇਤਾਂ ਅਤੇ ਜੈਕਾਰਿਆਂ ਦੀ ਗੂੰਜ ਨਾਲ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਰੁਣ ਚੁੱਘ