17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁੱਖ ਮੰਤਰੀ ਸੈਣੀ ਨੇ ਨਸ਼ਿਆਂ ਵਿਰੁੱਧ ਮੈਰਾਥਨ ਨੂੰ ਦਿਖਾਈ ਹਰੀ ਝੰਡੀ

ਅੰਬਾਲਾ, 17 ਸਤੰਬਰ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਯੁਵਾ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਨੇ ਅੰਬਾਲਾ ਵਿਚ ਆਯੋਜਿਤ ਮੈਰਾਥਨ ਨੂੰ ਸੰਬੋਧਨ ਕੀਤਾ।

ਅਜੀਤ ਡੈਸਕ 17-09-2026

ਅੰਬਾਲਾ, 17 ਸਤੰਬਰ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਯੁਵਾ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਨੇ ਅੰਬਾਲਾ ਵਿਚ ਆਯੋਜਿਤ ਮੈਰਾਥਨ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਸਾਰਿਆਂ ਊਰਜਾਵਾਨ ਨੌਜਵਾਨਾਂ ਵਿਚ ਸ਼ਾਮਿਲ ਹੋ ਕੇ ਬਹੁਤ ਖੁਸ਼ ਹਾਂ। ਤੁਹਾਡੇ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਅੰਬਾਲਾ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਫੈਸਲਾਕੁੰਨ ਲੜਾਈ ਲੜਨ ਦਾ ਸੰਕਲਪ ਲਿਆ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਅੱਜ ਦੇਸ਼ ਭਰ ਵਿਚ ਸੇਵਾ ਸੰਕਲਪ ਅਭਿਆਨ ਸ਼ੁਰੂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਹਮੇਸ਼ਾ ਨੌਜਵਾਨਾਂ 'ਤੇ ਭਰੋਸਾ ਰੱਖਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਭਾਰਤ ਦੇ ਨੌਜਵਾਨਾਂ ਦੀ ਊਰਜਾ, ਪ੍ਰਤਿਭਾ ਅਤੇ ਨਵੀਨਤਾ ਇਕ ਵਿਕਸਤ ਭਾਰਤ ਦੇ ਨਿਰਮਾਣ ਲਈ ਸਭ ਤੋਂ ਮਜ਼ਬੂਤ ​​ਨੀਂਹ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਭਾਰਤ, ਉਨ੍ਹਾਂ ਦੀ ਯੋਗ ਅਗਵਾਈ ਹੇਠ ਆਪਣੇ ਨੌਜਵਾਨਾਂ ਨੂੰ ਸੁਪਨੇ ਦੇਖਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇ ਰਿਹਾ ਹੈ।
ਨਸ਼ੇ ਦੀ ਲਤ ਵਿਰੁੱਧ ਜਾਗਰੂਕਤਾ ਵੀ ਅੱਜ ਦੇ ਨਮੋ ਮੈਰਾਥਨ ਦਾ ਇਕ ਸੰਦੇਸ਼ ਹੈ।  ਉਨ੍ਹਾਂ ਕਿਹਾ ਕਿ ਇਹ ਦੌੜ ਜਨਤਕ ਜਾਗਰੂਕਤਾ ਦੀ ਇਕ ਯਾਤਰਾ ਹੋਵੇਗੀ, ਜੋ ਪੂਰੇ ਹਰਿਆਣਾ ਵਿਚ ਗੂੰਜੇਗੀ। ਉਨ੍ਹਾਂ ਅੱਗੇ ਕਿਹਾ ਕਿ ਸੇਵਾ ਸੰਕਲਪ ਅਭਿਆਨ ਦੀ ਮੁੱਖ ਭਾਵਨਾ ਇਹ ਹੈ ਕਿ ਸਾਨੂੰ ਸਿਰਫ਼ ਆਪਣੇ ਲਈ ਹੀ ਨਹੀਂ ਜੀਣਾ ਚਾਹੀਦਾ, ਸਗੋਂ ਸਮਾਜ ਅਤੇ ਰਾਸ਼ਟਰ ਲਈ ਵੀ ਕੁਝ ਕਰਨਾ ਚਾਹੀਦਾ ਹੈ।
ਨਮੋ ਮੈਰਾਥਨ, ਨਸ਼ਾ ਛੁਡਾਊ ਹਰਿਆਣਾ ਵਿਚ ਹਿੱਸਾ ਲੈਣ ਵਾਲੇ ਸਾਰੇ ਦੌੜਾਕਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ।

ਪਿਛਲੀ ਖ਼ਬਰ ਵਿੱਕੀ ਮਿੱਡੂਖੇੜਾ ਹੱਤਿਆ ਮਾਮਲਾ: ਮੁਲਜ਼ਮ ਧਰਮਿੰਦਰ ਗੁਗਨੀ ਖਿਲਾਫ਼ ਦੋਸ਼ ਤੈਅ ਅਗਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਖਾਲਸਾਈ ਰਵਾਇਤਾਂ ਅਤੇ ਜੈਕਾਰਿਆਂ ਦੀ ਗੂੰਜ ਨਾਲ...