ਚੰਡੀਗੜ੍ਹ, 17 ਸਤੰਬਰ (ਕਪਿਲ ਵਧਵਾ) - ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੰਡੀਗੜ੍ਹ ਦੀ ਐੱਸ.ਐੱਸ.ਪੀ. ਕੰਵਰਦੀਪ ਕੌਰ ਦੀ ਅਗਵਾਈ ਹੇਠ ‘ਨਸ਼ਾ ਮੁਕਤ ਭਾਰਤ’ ਮੁਹਿੰਮ ਤਹਿਤ ਚੰਡੀਗੜ੍ਹ ਪੁਲਿਸ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੀ ਜਾਂਚ ਲਈ ਵਿਸ਼ੇਸ਼ ਗਸ਼ਤ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਕਾਰਵਾਈ ਐੱਸ.ਪੀ. ਸਿਟੀ ਵਿਜੇ ਕੁਮਾਰ ਦੀ ਨਿਗਰਾਨੀ ਹੇਠ ਥਾਣਾ ਸੈਕਟਰ-31 ਦੇ ਐੱਸ.ਐੱਚ.ਓ. ਇੰਸਪੈਕਟਰ ਹਰੀ ਓਮ ਸ਼ਰਮਾ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਕੀਤੀ ਗਈ। ਐੱਸ.ਐੱਸ.ਪੀ. ਕੰਵਰਦੀਪ ਕੌਰ ਨੇ ਖ਼ੁਦ ਪੁਲਿਸ ਪਾਰਟੀ ਸਮੇਤ ਥਾਣਾ ਸੈਕਟਰ-31 ਦੇ ਇਲਾਕੇ ਰਾਮਦਰਬਾਰ ਵਿਚ ਗਸ਼ਤ ਤੇ ਏਰੀਆ ਡੋਮੀਨੇਸ਼ਨ ਕੀਤੀ। ਇਸ ਦੌਰਾਨ ਇਲਾਕੇ ਵਿਚ ਨਸ਼ਾ ਤਸਕਰੀ ਨਾਲ ਜੁੜੇ ਰਹੇ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਹਿਲਾਂ ਮਾਮਲਿਆਂ ਵਿਚ ਨਾਮਜਦ ਹੋ ਚੁੱਕੇ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਜਾਂਚ ਦੌਰਾਨ ਕੁਝ ਪੁਰਾਣੇ ਨਸ਼ਾ ਮੁਲਜ਼ਮ ਆਪਣੇ ਘਰਾਂ ਤੋਂ ਗੈਰਹਾਜ਼ਰ ਮਿਲੇ। ਪੁਲਿਸ ਵਲੋਂ ਉਨ੍ਹਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲੈਣ ਦੇ ਨਾਲ-ਨਾਲ ਸੰਬੰਧਿਤ ਵਿਅਕਤੀਆਂ ਦੇ ਪੁਰਾਣੇ ਰਿਕਾਰਡ ਅਤੇ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਵਲੋਂ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਭਵਿੱਖ ਵਿਚ ਚੰਗਾ ਵਤੀਰਾ ਬਣਾਈ ਰੱਖਣ ਲਈ ਹਦਾਇਤਾਂ ਦਿੱਤੀਆਂ ਗਈਆਂ। ਨਾਲ ਹੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਕੋਈ ਵਿਅਕਤੀ ਮੁੜ ਨਸ਼ਾ ਤਸਕਰੀ ਵਿਚ ਸ਼ਾਮਿਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮੁਹਿੰਮ ਦਾ ਮਕਸਦ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।
ਤਾਜ਼ਾ ਖ਼ਬਰਾਂ
Free
ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਚੰਡੀਗੜ੍ਹ ਪੁਲਿਸ ਵਲੋਂ ਚਲਾਇਆ ਗਿਆ ਵਿਸ਼ੇਸ਼ ਤਲਾਸ਼ੀ ਅਭਿਆਨ
ਚੰਡੀਗੜ੍ਹ, 17 ਸਤੰਬਰ (ਕਪਿਲ ਵਧਵਾ) - ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੰਡੀਗੜ੍ਹ ਦੀ ਐੱਸ.ਐੱਸ.ਪੀ. ਕੰਵਰਦੀਪ ਕੌਰ...
ਅਜੀਤ ਡੈਸਕ
17-09-2026